ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਨਗਰ ਨਿਗਮ ਚੋਣਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁੱਲ 1227 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਦੁਪਹਿਰ 1 ਵਜੇ ਤੱਕ 29.87 ਫ਼ੀਸਦ ਵੋਟਿੰਗ ਹੋਈ । ਉਮੀਦ ਹੈ ਕਿ ਸ਼ਾਮ 5 ਵਜੇ ਤੋਂ ਬਾਅਦ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।
ਵੋਟਿੰਗ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਲੁਧਿਆਣਾ ਵਿੱਚ ਇੱਕ ਪੋਲਿੰਗ ਬੂਥ ਦੇ ਬਾਹਰ ਭਾਜਪਾ ਸਮਰਥਕਾਂ ਨੂੰ ਮਿਲਦੇ ਹੋਏ ਨਜ਼ਰ ਆਏ।