ਅੰਮ੍ਰਿਤਸਰ ‘ਚ ਵੋਟ ਪਾਉਣ ਆਈ ਨਵ-ਵਿਆਹੀ ਔਰਤ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨਵ-ਵਿਆਹੀ ਔਰਤ ਆਪਣੇ ਸਕੂਟਰੀ ‘ਤੇ ਸਵਾਰ ਹੋ ਕੇ ਆ ਰਹੀ ਸੀ।
ਇਸ ਦੌਰਾਨ ਇਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ‘ਚ ਔਰਤ ਦੀ ਮੌਤ ਹੋ ਗਈ, ਜਦਕਿ ਨਵ-ਵਿਆਹੀ ਦੇ ਨਾਲ ਆਏ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।