ਭ੍ਰਿਸ਼ਟਾਚਾਰ ਮਾਮਲੇ ‘ਚ ਸਸਪੈਂਡ ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਗ੍ਰਹਿ ਮੰਤਰਾਲੇ ਨੇ ਝਟਕਾ ਦਿੰਦੇ ਹੋਏ ਚੰਡੀਗੜ੍ਹ ਸੀਬੀਆਈ ਨੂੰ ਉਨ੍ਹਾਂ ਵਿਰੁੱਧ ਕੇਸ ਅੱਗੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਚੰਡੀਗੜ੍ਹ ਸੀਬੀਆਈ ਕੋਰਟ ਵਿੱਚ ਹੋਵੇਗੀ। ਸੀਬੀਆਈ ਨੇ ਮਾਮਲੇ ਵਿੱਚ ਇੱਕ ਹੋਰ ਚਾਰਜਸ਼ੀਟ ਦਾਇਰ ਕੀਤੀ ਹੈ।
ਚਾਰਜਸ਼ੀਟ ਵਿੱਚ ਨਵੇਂ ਸਬੂਤ ਅਤੇ ਕੁਝ ਨਵੇਂ ਗਵਾਹ ਜੋੜੇ ਗਏ ਹਨ, ਇਸ ਨਾਲ ਸਾਪ ਹੈ ਕਿ ਜਾਂਚ ਏਜੰਸੀ ਨੇ ਕੇਸ ਨੂੰ ਮਜ਼ਬੂਤ ਬਣਾਉਣ ਲਈ ਹੋਰ ਸਬੂਤ ਇਕੱਠੇ ਕੀਤੇ ਹਨ। ਪਿਛਲੇ ਸੋਮਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਝਟਕਾ ਦਿੱਤਾ ਸੀ। ਹਾਈ ਕੋਰਟ ਨੇ ਭੁੱਲਰ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜਿਸ ਕਾਰਨ ਭੁੱਲਰ ਜੇਲ੍ਹ ਵਿੱਚ ਰਹਿਣਗੇ।




