ਅੱਜ ਐਤਵਾਰ ਨੂੰ ਓਡੀਸ਼ਾ ਵਿੱਚ ਇੱਕ ਵੱਡਾ ਰੇਲ ਹਾਦਸਾ ਟਲ ਗਿਆ। ਇੱਥੇ ਕਾਮਾਖਿਆ ਐਕਸਪ੍ਰੈਸ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ। ਇਹ ਘਟਨਾ ਪੂਰਬੀ ਤੱਟ ਰੇਲਵੇ ਦੇ ਖੁਰਦਾ ਡਿਵੀਜ਼ਨ ਵਿੱਚ ਵਾਪਰੀ। ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕੋਈ ਮਾਰਿਆ ਨਹੀਂ ਗਿਆ ਅਤੇ ਨਾ ਹੀ ਕੋਈ ਯਾਤਰੀ ਜ਼ਖਮੀ ਹੋਇਆ ਹੈ।
ਰੇਲਵੇ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕੀਤਾ। ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਵਿਕਲਪਕ ਪ੍ਰਬੰਧਾਂ ਤਹਿਤ ਉਨ੍ਹਾਂ ਨੂੰ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਾਉਣ ਦੀ ਪ੍ਰਕਿਰਿਆ ਜਾਰੀ ਹੈ।