22 ਅਪ੍ਰੈਲ ਨੂੰ ਜੰਮੂ ਅਤੇ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਭਾਰਤ ਨੇ ਬੁੱਧਵਾਰ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਅੱਤਵਾਦੀ ਕੈਂਪਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਈ ਸਟੀਕ ਸਟ੍ਰਾਈਕ ਕੀਤੇ। ਇਸਨੂੰ ਆਪ੍ਰੇਸ਼ਨ ਸਿੰਦੂਰ ਦਾ ਨਾਮ ਦਿੱਤਾ ਗਿਆ।
ਅਮਰੀਕਾ ਨੇ ਆਪਣੇ ਸਾਰੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਸਾਰਿਆਂ ਨੂੰ ਲਾਹੌਰ ਅਤੇ ਪੰਜਾਬ ਛੱਡਣ ਲਈ ਕਿਹਾ ਹੈ। ਅਮਰੀਕਾ ਨੇ ਕਿਹਾ ਕਿ ਲਾਹੌਰ ਛੱਡੋ ਜਾਂ ਆਪਣੀ ਰੱਖਿਆ ਕਰੋ ਕਿਸੇ ਸੁਰੱਖਿਅਤ ਥਾਂ ‘ਤੇ ਚਲੇ ਜਾਓ। ਭਾਰਤ ਦੇ ਹਮਲੇ ਵਿੱਚ ਰਾਵਲਪਿੰਡੀ ਸਟੇਡੀਅਮ ਤਬਾਹ ਹੋ ਗਿਆ ਹੈ। ਭਾਰਤ ਦੇ ਇਸ ਹਮਲੇ ਤੋਂ ਬਾਅਦ ਪੂਰੇ ਪਾਕਿਸਤਾਨ ਵਿੱਚ ਹੰਗਾਮਾ ਮਚ ਗਿਆ ਹੈ। ਪਾਕਿਸਤਾਨੀ ਫੌਜ ਨੇ ਇਹ ਦਾਅਵਾ ਕੀਤਾ ਹੈ।