Saturday, January 18, 2025
spot_img

ਵੱਡੀ ਖ਼ਬਰ : ਆਪ ਵਿਧਾਇਕ ਗੋਲਡੀ ਕੰਬੋਜ ਦੀ ਕਾਰ ਹੋਈ ਭਿਆਨਕ ਹਾਦਸੇ ਦਾ ਸ਼ਿਕਾਰ, ਦੇਖੋ ਤਸਵੀਰਾਂ

Must read

ਬਠਿੰਡਾ, 8 ਸਤੰਬਰ : ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਸਿੰਘ ਗੋਲਡੀ ਦੀ ਕਾਰ ਨਾਲ ਹਾਦਸਾ ਹੋ ਗਿਆ, ਉਹ ਮਲੋਟ ਵਿੱਚ ਲੱਗੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਨ ਜਾ ਰਹੇ ਸਨ। ਹਾਦਸੇ ਦੌਰਾਨ ਵਿਧਾਇਕ ਗੋਲਡੀ ਵਾਲ ਵਾਲ ਬਚ ਗਏ।
ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਉਦੋਂ ਵਾਪਰਿਆ, ਜਦੋਂ ਪਿੱਛੋਂ ਆ ਰਹੀ ਇੱਕ ਤੇਜ਼ ਰਫਤਾਰ ਗੱਡੀ ਜੋ ਰਾਜਸਥਾਨ ਨੰਬਰ ਦੀ ਸੀ ਉਸ ਨੇ ਵਿਧਾਇਕ ਦੀ ਗੱਡੀ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਹਾਲਾਂਕਿ ਇਸ ਹਾਦਸੇ ਦੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ,ਪਰ ਫਿਰ ਵੀ ਪੁਲਿਸ ਵੱਲੋਂ ਗੰਭੀਰਤਾ ਦੇ ਨਾਲ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦਸ ਦੇਈਏ ਕਿ ਵਿਧਾਇਕ ਜਗਦੀਪ ਸਿੰਘ ਗੋਲਡੀ ਆਪਣੇ ਕਾਫਲੇ ਨਾਲ ਮਲੋਟ ਵਿੱਚ ਲੱਗੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰਨ ਜਾ ਰਹੇ ਸਨ। ਬਠਿੰਡਾ ਤੋਂ ਮਲੋਟ ਸਫਰ ਕਰਦਿਆਂ ਇੱਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਉਹਨਾਂ ਦੀ ਕਾਰ ਨੂੰ ਪਿੱਛੋਂ ਟੱਕਰ ਮਾਰ ਦਿੱਤੀ। ਹਾਦਸੇ ਦੇ ਵਿੱਚ ਵਿਧਾਇਕ ਗੋਲਡੀ ਦੀ ਕਾਰ ਅੱਗੇ ਚੱਲ ਰਹੀ ਸਰਕਾਰੀ ਪਾਇਲਟ ਕਾਰ ਦੇ ਨਾਲ ਟਕਰਾ ਗਈ ਅਤੇ ਹਾਦਸਾ ਵਾਪਰ ਗਿਆ। ਜਦਕਿ ਵਿਧਾਇਕ ਦੀ ਗੱਡੀ ਨੂੰ ਪਿੱਛੋਂ ਟੱਕਰ ਮਾਰਨ ਵਾਲੀ ਇਨੋਵਾ ਗੱਡੀ ਸੜਕ ਚ ਲੱਗੇ ਸਟਰੀਟ ਲਾਈਟ ਦੇ ਪੋਲ ਵਿੱਚ ਜਾ ਵੱਜੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਟੀਮ ਘਟਨਾ ਵਾਲੀ ਥਾਂ ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article