ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਨੇ ਸਲਫਾ ਖਾ ਲਈ ਹੈ। ਦੱਸ ਦਈਏ ਕਿ ਕਿਸਾਨ, ਰੇਸ਼ਮ ਸਿੰਘ (55), ਤਰਨਤਾਰਨ ਜ਼ਿਲ੍ਹੇ ਦੇ ਪਹੂਵਿੰਡ ਦਾ ਰਹਿਣ ਵਾਲਾ ਹੈ। ਕਿਸਾਨ ਆਗੂ ਤੇਜਬੀਰ ਸਿੰਘ ਨੇ ਕਿਹਾ ਕਿ ਰੇਸ਼ਮ ਸਿੰਘ ਇਸ ਗੱਲੋਂ ਨਾਰਾਜ਼ ਸਨ ਕਿ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ 11 ਮਹੀਨਿਆਂ ਤੋਂ ਅੰਦੋਲਨ ਦੇ ਬਾਵਜੂਦ ਸਰਕਾਰ ਨੇ ਮਸਲਾ ਹੱਲ ਨਹੀਂ ਕੀਤਾ। ਇਸ ਵੇਲੇ ਰੇਸ਼ਮ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਤੋਂ ਪਹਿਲਾਂ ਵੀ 14 ਦਸੰਬਰ ਨੂੰ ਕਿਸਾਨ ਰਣਜੋਧ ਸਿੰਘ ਨੇ ਸਲਫਾ ਖਾ ਲਈ ਸੀ। ਉਸ ਦਿਨ ਉਹ ਗੁੱਸੇ ਵਿੱਚ ਸੀ ਕਿਉਂਕਿ ਉਸਨੂੰ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਨਹੀਂ ਮਿਲੀ ਸੀ। ਲਗਭਗ 4 ਦਿਨਾਂ ਬਾਅਦ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਉਸਦੀ ਮੌਤ ਹੋ ਗਈ ਸੀ।