ਬਿਆਸ, 2 ਸਤੰਬਰ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਆਪਣਾ ਉਤਰਾਧਿਕਾਰੀ ਦਾ ਐਲਾਨ ਦਿੱਤਾ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਦਸ ਦਈਏ ਕਿ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕਾਫੀ ਸਮੇਂ ਤੋਂ ਕੈਂਸਰ ਤੇ ਦਿਲ ਦੀ ਬਿਮਾਰੀ ਤੋਂ ਪੀੜਤ ਸੀ।
ਇਸ ਸਬੰਧੀ ਸਮੂਹ ਸੇਵਾ ਇੰਚਾਰਜਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਰਪ੍ਰਸਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਸਰਪ੍ਰਸਤ ਨਾਮਜ਼ਦ ਕੀਤਾ ਹੈ। ਉਹ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਸਰਪ੍ਰਸਤ ਵਜੋਂ ਉਨ੍ਹਾਂ ਦੀ ਥਾਂ ਲੈਣਗੇ।
ਉਨ੍ਹਾਂ ਨੂੰ ਨਾਮ ਦੀਕਸ਼ਾ ਦੇਣ ਦਾ ਅਧਿਕਾਰ ਹੋਵੇਗਾ। ਬਾਬਾ ਗੁਰਿੰਦਰ ਢਿੱਲੋਂ ਨੇ ਕਿਹਾ ਕਿ ਜਿਸ ਤਰ੍ਹਾਂ ਹਜ਼ੂਰ ਮਹਾਰਾਜ ਜੀ ਤੋਂ ਬਾਅਦ ਉਨ੍ਹਾਂ ਨੂੰ ਸੰਗਤਾਂ ਦਾ ਭਰਪੂਰ ਸਹਿਯੋਗ ਤੇ ਪਿਆਰ ਮਿਲਿਆ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਇਹ ਵੀ ਕਾਮਨਾ ਅਤੇ ਬੇਨਤੀ ਕੀਤੀ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਵੀ ਸੰਤ ਸਤਿਗੁਰੂ ਵਜੋਂ ਸੇਵਾ ਕਰਨ ਵਿੱਚ ਇਹੋ ਜਿਹਾ ਹੀ ਪਿਆਰ ਅਤੇ ਸਨੇਹ ਬਖ਼ਸ਼ਿਆ ਜਾਵੇ।