Wednesday, December 18, 2024
spot_img

ਵੱਡੀ ਖ਼ਬਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ

Must read

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇੱਕ ਨਿੱਜੀ ਚੈਨਲ ‘ਤੇ ਲਾਈਵ ਹੋ ਕੇ ਇਸ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਹੈ।

ਇਸ ਦੇ ਨਾਲ ਹੀ ਉਨ੍ਹਾਂ SGPC ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੇ ਅਸਤੀਫ਼ੇ ਨੂੰ ਤੁਰੰਤ ਪ੍ਰਭਾਵ ਨਾਲ ਸਵੀਕਾਰ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ’ਤੇ ਲਗਾਤਾਰ ਵਲਟੋਹਾ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਭਾਵੁਕ ਹੁੰਦਿਆਂ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਧਮਕੀਆਂ ਮਿਲ ਰਹੀਆਂ ਸਨ। ਮੇਰੀਆਂ ਧੀਆਂ ਨੂੰ ਵੀ ਅਪਸ਼ਬਦ ਬੋਲੇ ਜਾ ਰਹੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article