ਲੁਧਿਆਣਾ ਪੁਲਿਸ ਨੇ ਅੱਜ ਸਵੇਰੇ ਵੱਡੀ ਕਾਰਵਾਈ ਕੀਤੀ ਹੈ। ਅੱਜ ਯਾਨੀ ਸ਼ਨੀਵਾਰ ਤੜਕਸਾਰ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁੱਠਭੇੜ ਹੋਈ। ਤੁਹਾਨੂੰ ਦੱਸ ਦਈਏ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਬੱਗਾ ਕਲਾਂ ਵਿੱਚ ਘੁੰਮ ਰਿਹਾ ਹੈ। ਜਿਵੇਂ ਹੀ ਪੁਲਿਸ ਨੇ ਉਸਨੂੰ ਘੇਰਿਆ ਤਾਂ ਗੈਂਗਸਟਰ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵਾਲ-ਵਾਲ ਬਚਿਆ। ਗੋਲੀ ਉਸਦੀ ਪੱਗ ਵਿੱਚੋਂ ਲੰਘ ਗਈ ਸੀ।
ਦੋਵਾਂ ਪਾਸਿਆਂ ਤੋਂ ਕਈ ਗੋਲੀਆਂ ਚਲਾਈਆਂ ਗਈਆਂ। ਤਾਂ ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਜਿਸ ਦੇ ਚੱਲਦਿਆਂ ਮੁਲਜ਼ਮ ਜਖ਼ਮੀ ਹੋ ਗਿਆ। ਮੁਲਜ਼ਮ ਨੂੰ ਜਖ਼ਮੀ ਹਾਲਤ ਵਿੱਚ ਫਿਲਹਾਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਇਹ ਗੋਪੀ ਲਾਹੌਰੀਆ ਗੈਂਗ ਦਾ ਮੈਂਬਰ ਹੈ। ਪੁਲਿਸ ਕਮਿਸ਼ਨਰ ਜਲਦੀ ਹੀ ਇਸ ਮਾਮਲੇ ਸਬੰਧੀ ਮੀਡੀਆ ਨਾਲ ਗੱਲ ਕਰਨਗੇ।
ਮੁਲਜ਼ਮ ਸੁਮਿਤ ਕੋਲੋਂ ਇਕ ਗੈਰ-ਕਾਨੂੰਨੀ ਹਥਿਆਰ ਅਤੇ ਕਈ ਗੋਲੀਆਂ ਬਰਾਮਦ ਕੀਤੀਆਂ ਗਈਆਂ। ਤੁਹਾਨੂੰ ਦੱਸ ਦਈਏ ਕਿ ਗੋਪੀ ਲਾਹੌਰੀਆ ਗੈਂਗ ਦੇ ਹੋਰ ਮੈਂਬਰਾਂ ਨੂੰ ਵੀ ਪਹਿਲਾਂ ਐਫਆਈਆਰ 62/25 PS ਟਿੱਬਾ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।