ਤਰਨਤਾਰਨ ਜ਼ਿਮਨੀ ਚੋਣਾਂ ਹਲਕੇ ਦੇ ਥਾਣਾ ਝਬਾਲ ‘ਚ ਪੈਂਦੇ ਪਿੰਡ ਲਾਲੂ ਘੁੰਮਣ ’ਚ ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਚਲਾਈਆਂ ਗਈਆਂ। ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਸਰਪੰਚ ਪ੍ਰਤਾਪ ਸਿੰਘ ਦੀ ਮੌਤ ਹੋ ਗਈ ਜਦੋਂਕਿ ਸਰਪੰਚ ਦੇ ਦੋ ਹੋਰ ਸਾਥੀ ਜ਼ਖ਼ਮੀ ਹੋ ਗਏ।
ਮਿਲੀ ਜਾਣਕਾਰੀ ਮੁਤਾਬਿਕ ਮੋਟਰਸਾਈਕਲ ’ਤੇ ਆਇਆ ਵਿਅਕਤੀ ਗੋਲ਼ੀਆਂ ਚਲਾ ਕੇ ਜਦੋਂ ਫਰਾਰ ਹੋ ਰਿਹਾ ਸੀ। ਉੱਥੇ ਮੌਜੂਦ ਲੋਕਾਂ ਨੇ ਮੁਲਜ਼ਮ ਨੂੰ ਇੱਟ ਮਾਰੀ, ਜੋ ਉਸਦੇ ਸਿਰ ‘ਚ ਲੱਗੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਟ ਵੱਜਣ ਕਾਰਨ ਉਸਦੇ ਸਿਰ ਤੇ ਮੂੰਹ ’ਤੇ ਬੰਨ੍ਹਿਆ ਕੱਪੜਾ ਉਤਰ ਗਿਆ ਪਰ ਉਸਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪੁੱਜ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।