ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਉਸ ਵੇਲੇ ਇੱਕ ਹਾਦਸਾ ਵਾਪਰ ਗਿਆ, ਜਦੋਂ ਉਹ ਸੋਮਵਾਰ ਨੂੰ ਦਿੱਲੀ ਵਿੱਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਜਾ ਰਹੇ ਸਨ। ਜਿਵੇਂ ਹੀ ਉਹ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-44 ‘ਤੇ ਪਿਪਲੀ ਫਲਾਈਓਵਰ ‘ਤੇ ਪਹੁੰਚੇ ਤਾਂ ਅਚਾਨਕ ਇੱਕ ਗਾਂ ਉਨ੍ਹਾਂ ਦੀ ਕਾਰ ਦੇ ਸਾਹਮਣੇ ਆ ਗਈ।
ਇਸ ਦੌਰਾਨ ਪਿਪਲੀ ਫਲਾਈਓਵਰ ਉਤੇ ਹਰਭਜਨ ਮਾਨ ਦੀ ਕਾਰ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਕਾਰ ਪਲਟ ਗਈ। ਪ੍ਰਾਪਤ ਜਾਣਕਾਰੀ ਅਨੁਸਾਰ, ਹਰਭਜਨ ਮਾਨ ਨੂੰ ਕੋਈ ਸੱਟ ਨਹੀਂ ਲੱਗੀ, ਪਰ ਉਨ੍ਹਾਂ ਦੇ ਸੁਰੱਖਿਆ ਗਾਰਡ ਜ਼ਖਮੀ ਹੋ ਗਏ। ਚਸ਼ਮਦੀਦਾਂ ਅਨੁਸਾਰ ਹਰਭਜਨ ਮਾਨ ਦੇ ਨਾਲ ਉਨ੍ਹਾਂ ਦਾ ਮੈਨੇਜਰ, ਡਰਾਈਵਰ ਅਤੇ ਸੁਰੱਖਿਆ ਗਾਰਡ ਸਨ, ਯਾਨੀ ਕਿ ਕਾਰ ਵਿੱਚ ਕੁੱਲ ਚਾਰ ਲੋਕ ਸਨ। ਹਾਦਸੇ ਤੋਂ ਕੁਝ ਦੇਰ ਬਾਅਦ ਹਰਭਜਨ ਮਾਨ ਚੰਡੀਗੜ੍ਹ ਲਈ ਰਵਾਨਾ ਹੋ ਗਏ।