ਸੂਬੇ ‘ਚ ਵਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਗਰਮੀ ਕਾਰਨ ਨਿਰਧਾਰਤ ਸ਼ਡਿਊਲ ਤੋਂ 8 ਦਿਨ ਪਹਿਲਾਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ 21 ਮਈ ਤੋਂ 30 ਜੂਨ ਤੱਕ ਸਕੂਲ ਬੰਦ ਰਹਿਣਗੇ। ਪਹਿਲਾਂ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਸੀ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਾਕੀ ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਐਤਵਾਰ ਸ਼ਾਮ ਨੂੰ ਬਠਿੰਡਾ ਦਾ ਤਾਪਮਾਨ 46.3 ਡਿਗਰੀ ਦਰਜ ਕੀਤਾ ਗਿਆ। ਬਠਿੰਡਾ ਵਿੱਚ ਇੱਕ ਹੀ ਦਿਨ ਵਿੱਚ 7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਹੈਰਾਨੀਜਨਕ ਸੀ। ਪਠਾਨਕੋਟ ਦਾ ਤਾਪਮਾਨ 45.5 ਡਿਗਰੀ, ਪਟਿਆਲਾ ਦਾ 45, ਲੁਧਿਆਣਾ ਦਾ 44.2 ਡਿਗਰੀ ਦਰਜ ਕੀਤਾ ਗਿਆ।