Sunday, December 22, 2024
spot_img

ਸਕੂਲੀ ਬੱਚਿਆਂ ਦੀ ਸਿਹਤ ਨੂੰ ਲੈਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਜਾਣੋ

Must read

ਦਿ ਸਿਟੀ ਹੈੱਡ ਲਾਈਨਸ

ਚੰਡੀਗੜ੍ਹ, 8 ਫਰਵਰੀ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸਕੂਲੀ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫ਼ੈਸਲਾ ਕੀਤਾ ਹੈ। ਮੀਟਿੰਗ ਵਿੱਚ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਡ ਡੇਅ ਮੀਲ ਦੇ ਵਿੱਚ ਮੌਸਮੀ ਫਲ ਦੇਣ ਦਾ ਫੈਸਲਾ ਕੀਤਾ ਹੈ। ਇਸ ਫ਼ੈਸਲੇ ਨਾਲ ਸਰਕਾਰ ਦੀ ਅਸਲ ਮਕਸਦ ਸਥਾਨਕ ਫਲ ਉਤਪਾਦਕਾਂ ਨੂੰ ਲਾਭ ਪਹੁੰਚਾਉਣ ਦੀ ਵੀ ਹੈ। ਮੀਟਿੰਗ ਵਿੱਚ ਇਹ ਮੁੱਦਾ ਵਿਧਾਇਕਾਂ ਅਤੇ ਖੇਤੀ ਮਾਹਿਰਾਂ ਵੱਲੋਂ ਲੰਬੇ ਸਮੇਂ ਤੋਂ ਉਠਾਇਆ ਜਾ ਰਿਹਾ ਸੀ। ਇਸ ਸਕੀਮ ਵਿੱਚ ਪ੍ਰਤੀ ਵਿਦਿਆਰਥੀ 5 ਤੋਂ 6 ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਹ ਸਾਰੀ ਰਣਨੀਤੀ ਪੂਰੀ ਸੋਚ ਵਿਚਾਰ ਤੋਂ ਬਾਅਦ ਬਣਾਈ ਗਈ ਹੈ।
ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਮਿਡ-ਡੇ-ਮੀਲ ਵਿੱਚ ਕੇਲਿਆਂ ਦੀ ਬਜਾਏ ਮੌਸਮੀ ਫਲ ਦਿੱਤੇ ਜਾਣਗੇ। ਇਨ੍ਹਾਂ ਫਲਾਂ ਵਿੱਚ ਕਿੰਨੂ, ਅਮਰੂਦ, ਲੀਚੀ, ਆਲੂ, ਸੇਬ ਅਤੇ ਅੰਬ ਸ਼ਾਮਲ ਹਨ। ਇਹ 12 ਫਰਵਰੀ ਤੋਂ ਸ਼ੁਰੂ ਹੋਵੇਗਾ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹਾਲਾਂਕਿ ਅਪਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਸੈਸ਼ਨ ਵਿੱਚ ਇਸ ਸਬੰਧੀ ਮੌਸਮੀ ਫਲਾਂ ਦੀ ਉਪਲਬਧਤਾ ਦੇ ਹਿਸਾਬ ਨਾਲ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਜਨਵਰੀ ਵਿੱਚ ਕੇਲੇ ਦੇਣ ਦਾ ਫੈਸਲਾ ਲਿਆ ਗਿਆ ਸੀ। ਸਰਦੀਆਂ ਦੀਆਂ ਛੁੱਟੀਆਂ ਕਾਰਨ ਇਹ ਪ੍ਰਾਜੈਕਟ ਪੂਰਾ ਨਹੀਂ ਹੋ ਸਕਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article