ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਪੰਜਾਬ ਪੁਲਿਸ ਪਟਿਆਲਾ ਦੇ ਡੈਂਟਲ ਕਾਲਜ ਹਸਪਤਾਲ ਲੈ ਕੇ ਪਹੁੰਚੀ, ਉੱਥੇ ਉਨ੍ਹਾਂ ਦਾ ਮੈਡੀਕਲ ਚੈਕਅਪ ਕਰਵਾਇਆ ਜਾ ਰਿਹਾ ਹੈ। ਜਿਸ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੀ ਸਜਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।
ਰਾਜੋਆਣਾ ਨੇ ਕਿਹਾ ਕਿ 19 ਸਾਲ ਹੋ ਗਏ ਮੈਨੂੰ ਫਾਂਸੀ ਦੀ ਚੱਕੀ ‘ਚ ਪਿਸਦੇ ਹੋਏ, ਮੇਰੀ ਸਜ਼ਾ ‘ਤੇ ਫੈਸਲਾ ਕੀਤਾ ਜਾਵੇ, ਬਹੁਤ ਇੰਤਜ਼ਾਰ ਹੋ ਗਿਆ। ਉਨ੍ਹਾਂ ਕਿਹਾ ਕਿ 14 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਮੇਰੀ ਅਪੀਲ ਪੈਂਡਿੰਗ ਪਈ ਹੈ। 5 ਸਾਲਾਂ ਤੋਂ ਸੁਪਰੀਮ ਕੋਰਟ ਵੀ ਫੈਸਲਾ ਲੈਣ ਲਈ ਵਾਰ-ਵਾਰ ਆਦੇਸ਼ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਹੈ ਕਿ ਕੌਮ ਦੇ ਸਨਮਾਨ ਨੂੰ ਮੁੱਖ ਰੱਖ ਕੇ ਅਗਲਾ ਫ਼ੈਸਲਾ ਲਿਆ ਜਾਵੇ।




