Monday, December 23, 2024
spot_img

ਸਦਨ ‘ਚ ਆਹਮੋ-ਸਾਹਮਣੇ ਹੋਏ MP ਚੰਨੀ ਅਤੇ ਮੰਤਰੀ; ਦਾਦਾ ਜੀ ਸਰਦਾਰ ਬੇਅੰਤ ਸਿੰਘ ਬਾਰੇ ਗੱਲ ਸੁਣਕੇ ਭੜਕੇ ਰਵਨੀਤ ਸਿੰਘ ਬਿੱਟੂ

Must read

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਦੋਵੇਂ ਸਦਨਾਂ ਵਿੱਚ ਬਜਟ ਉਤੇ ਬਹਿਸ ਸ਼ੁਰੂ ਹੋ ਗਈ ਹੈ। ਤੀਜੇ ਦਿਨ ਵੀ ਬਜਟ ‘ਤੇ ਬਹਿਸ ਹੋਈ। ਸਦਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਬਜਟ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਲੋਕ ਸਭਾ ਵਿੱਚ ਚਰਚਾ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਭਾਜਪਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿਟੂ ਵਿਚਾਲੇ ਤਿੱਖੀ ਬਹਿਸ ਹੋ ਗਈ।

ਸੰਸਦ ਮੈਂਬਰ ਚਰਨਜੀਤ ਚੰਨੀ ਵੱਲੋਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਜ਼ਿਕਰ ਕੀਤਾ ਗਿਆ। ਚੰਨੀ ਨੇ ਵਨੀਤ ਸਿੰਘ ਬਿੱਟੂ ਨੂੰ ਕਿਹਾ ਕਿ ਤੁਹਾਡੇ ਦਾਦਾ ਜੀ ਉਸ ਦਿਨ ਮਰੇ ਸਨ ਜਿਸ ਦਿਨ ਤੁਸੀਂ ਕਾਂਗਰਸ ਛੱਡੀ ਸੀ। ਇਸ ਦਾ ਜਵਾਬ ਦਿੰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੇਰੇ ਦਾਦਾ ਜੀ ਨੇ ਦੇਸ਼ ਲਈ ਕੁਰਬਾਨੀ ਦਿੱਤੀ ਸੀ ਨਾ ਕਿ ਕਾਂਗਰਸ ਪਾਰਟੀ ਲਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article