Tuesday, June 9, 2026
spot_img

ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ : ਭਲਕੇ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

Must read

ਪੰਜਾਬ ‘ਚ ਸਰਕਾਰੀ ਬੱਸਾਂ ਪਨਬਸ ਤੇ ਪੀਆਰਟੀਸੀ ਦੇ ਕਾਂਟ੍ਰੈਕਟ ਵਰਕਰਾਂ ਨੇ ਲਟਕਦੀਆਂ ਮੰਗਾਂ ਨੂੰ ਲੈ ਕੇ 10 ਜੂਨ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਹੈ। ਪੀਆਰਟੀਸੀ ਦੇ ਆਰਜ਼ੀ ਕਰਮਚਾਰੀ ਵੀ ਕੱਲ੍ਹ ਦੁਪਹਿਰ 12 ਵਜੇ ਹੜਤਾਲ ਵਿੱਚ ਸ਼ਾਮਲ ਹੋ ਰਹੇ ਹਨ। ਦੱਸ ਦੇਈਏ ਕਿ ਕਾਂਟ੍ਰੈਕਟ ਕਰਮਚਾਰੀ ਸਰਕਾਰ ਦੀ ਕਿਲੋਮੀਟਰ ਸਕੀਮ ਤੋਂ ਨਾਰਾਜ ਹਨ।

ਉਨ੍ਹਾਂ ਐਲਾਨ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦੀ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ 11 ਜੂਨ ਨੂੰ ਮੁੱਖ ਮੰਤਰੀ ਨਿਵਾਸ (ਸੀਐਮ ਕੋਠੀ) ਦਾ ਘਿਰਾਓ ਕਰਨਗੇ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਲੰਧਰ ਡਿਪੂ-1 ਦੇ ਮੁਖੀ ਵਿਕਰਮ ਸਿੰਘ ਨੇ ਕਿਹਾ ਕਿ ਆਰਜ਼ੀ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਲਈ ਪ੍ਰਸ਼ਾਸਨ ਅਤੇ ਸਰਕਾਰ ਕੋਲ ਬੇਨਤੀ ਕਰ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਰਕਾਰ ਵੱਲੋਂ ਸਿਰਫ਼ ਖੋਖਲੇ ਭਰੋਸੇ ਹੀ ਮਿਲੇ ਹਨ।

ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਕਿਲੋਮੀਟਰ-ਸਕੀਮ ਬੱਸਾਂ ਦਾ ਵਿਰੋਧ, ਆਰਜ਼ੀ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕਰਨਾ ਅਤੇ ਮੁਅੱਤਲ ਜਾਂ ਬਰਖਾਸਤ ਕੀਤੇ ਗਏ ਕਰਮਚਾਰੀਆਂ ਨੂੰ ਬਹਾਲ ਕਰਨਾ ਸ਼ਾਮਲ ਹੈ। ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ‘ਤੇ ਠੋਸ ਕਾਰਵਾਈ ਨਾ ਹੋਣ ਕਾਰਨ, ਕਰਮਚਾਰੀਆਂ ਨੂੰ ਅੰਤ ਵਿੱਚ ਹੜਤਾਲ ‘ਤੇ ਜਾਣ ਦਾ ਸਖ਼ਤ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article