ਹਿਮਾਚਲ ਸਰਕਾਰ ਸ਼ੁੱਕਰਵਾਰ ਨੂੰ ਸ਼ਿਮਲਾ ‘ਚ ਹੋਈ ਕੈਬਨਿਟ ਦੀ ਬੈਠਕ ‘ਚ ਵੱਡਾ ਫੈਸਲਾ ਲਿਆ ਗਿਆ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਹੁਣ 21 ਸਾਲ ਤੋਂ ਪਹਿਲਾਂ ਕੁੜੀਆਂ ਦਾ ਵਿਆਹ ਨਹੀਂ ਕੀਤਾ ਜਾਵੇਗਾ। ਕੈਬਨਿਟ ਮੀਟਿੰਗ ਲਏ ਗਏ ਫ਼ੈਸਲੇ ‘ਚ ਕੁੜੀਆਂ ਦੇ ਵਿਆਹ ਦੀ ਉਮਰ ਘੱਟੋ-ਘੱਟ 18 ਸਾਲ ਤੋਂ ਵਧਾ ਕੇ 21 ਸਾਲ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਸ਼ਿਮਲਾ ‘ਚ ਸੀਐੱਮ ਸੁਖਵਿੰਦਰ ਸਿੰਘ ਸੁੱਖੂ ਦੀ ਪ੍ਰਧਾਨਗੀ ‘ਚ ਕੈਬਨਿਟ ਦੀ ਬੈਠਕ ਹੋਈ। ਇਹ ਮੀਟਿੰਗ ਕਰੀਬ 3 ਘੰਟੇ ਚੱਲੀ। ਇਸ ਮੀਟਿੰਗ ਵਿੱਚ ਹਿਮਾਚਲ ਵਿੱਚ ਨਵੀਂ ਫਿਲਮ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ। ਫਿਲਮ ਕੌਂਸਲ ਬਣਾਉਣ ਦੀ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ। ਨਵੀਂ ਨੀਤੀ ਤਹਿਤ ਹੁਣ ਹਿਮਾਚਲ ਵਿੱਚ ਸ਼ੂਟਿੰਗ ਲਈ ਲੋੜੀਂਦੀਆਂ ਪ੍ਰਵਾਨਗੀਆਂ ਤਿੰਨ ਦਿਨਾਂ ਵਿੱਚ ਮਿਲ ਜਾਣਗੀਆਂ। ਇਸ ਤੋਂ ਫਿਲਮ ਨਿਰਮਾਤਾਵਾਂ ਨੂੰ ਫਾਇਦਾ ਹੋਵੇਗਾ। ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਵਿਧਵਾ ਏਕਲ ਨਾਰੀ ਯੋਜਨਾ ਅਤੇ ਹਿਮਾਚਲ ਪ੍ਰਦੇਸ਼ ਡਿਜੀਟਲ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।