ਸਰਕਾਰ ਨੇ ਭਲਕੇ ਹਰਿਆਲੀ ਤੀਜ ਮੌਕੇ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਹਰਿਆਣਾ ਸਰਕਾਰ ਦੇ ਸਿੱਖਿਆ ਵਿਭਾਗ ਨੇ ਇੱਕ ਹੁਕਮ ਜਾਰੀ ਕਰਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਹਰਿਆਲੀ ਤੀਜ ਵਾਲੇ ਦਿਨ ਸਕੂਲਾਂ ਵਿੱਚ ਛੁੱਟੀ ਰਹੇਗੀ।
ਇਸ ਸਬੰਧੀ ਸਿੱਖਿਆ ਵਿਭਾਗ ਨੇ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਡੀਈਈਓ, ਬਲਾਕ ਸਿੱਖਿਆ ਅਫ਼ਸਰ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ 25 ਜਨਵਰੀ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਪਹਿਲਾਂ ਛੁੱਟੀ 6-9-24 ਨੂੰ ਹੋਣਾ ਸੀ ਪਰ ਵਿਭਾਗ ਨੇ ਹੁਣ ਆਪਣਾ ਹੁਕਮ ਬਦਲ ਦਿੱਤਾ ਹੈ ਅਤੇ ਹੁਣ ਸਥਾਨਕ ਛੁੱਟੀ 7 ਅਗਸਤ ਨੂੰ ਹੋਵੇਗੀ। ਵਿਭਾਗ ਨੇ ਦੱਸਿਆ ਕਿ 6-9-24 ਨੂੰ ਆਮ ਵਾਂਗ ਹੀਕਲਾਸਾਂ ਲਾਈਆਂ ਜਾਣਗੀਆਂ। ਇਸ ਦੇ ਨਾਲ ਹੀ 7 ਅਗਸਤ ਨੂੰ ਸਕੂਲਾਂ ਵਿੱਚ ਛੁੱਟੀ ਹੋਵੇਗੀ।