ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਮੁੰਬਈ ਸਥਿਤ ਰਿਹਾਇਸ਼ ਦੇ ਬਾਹਰ ਐਤਵਾਰ ਸਵੇਰੇ 5 ਵਜੇ ਦੋ ਅਣਪਛਾਤੇ ਹਮਲਾਵਰਾਂ ਨੇ ਹਵਾ ‘ਚ ਕਈ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਮੁੰਬਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁੰਬਈ ਦੀ ਬਾਂਦਰਾ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮਾਂ ਨੂੰ ਫੜਨ ਲਈ ਕਈ ਟੀਮਾਂ ਬਣਾਈਆਂ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਸੁਪਰਸਟਾਰ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਨੂੰ ਲੈ ਕੇ ਸਲਮਾਨ ਖਾਨ ਨਾਲ ਫੋਨ ‘ਤੇ ਗੱਲ ਕੀਤੀ ਹੈ।
ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਤੋਂ ਬਾਅਦ, ਅਭਿਨੇਤਾ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਫੋਨ ‘ਤੇ ਗੱਲ ਕੀਤੀ। ਸੀਐਮ ਸ਼ਿੰਦੇ ਨੇ ਇਸ ਮਾਮਲੇ ਨੂੰ ਲੈ ਕੇ ਮੁੰਬਈ ਪੁਲਿਸ ਕਮਿਸ਼ਨਰ ਨਾਲ ਵੀ ਗੱਲ ਕੀਤੀ ਹੈ। ਉਨ੍ਹਾਂ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾਉਣ ਲਈ ਕਿਹਾ ਹੈ। ਫਿਲਹਾਲ ਸੁਪਰਸਟਾਰ ਦੇ ਘਰ ਦੇ ਬਾਹਰ ਭਾਰੀ ਪੁਲਸ ਫੋਰਸ ਅਤੇ ਫੋਰੈਂਸਿਕ ਟੀਮ ਮੌਜੂਦ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।