Monday, December 23, 2024
spot_img

ਸਲੋਕ ਮਃ ੩ ॥ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥

Must read

ਸਲੋਕ ਮਃ ੩ ॥
ਸਭਨਾ ਕਾ ਸਹੁ ਏਕੁ ਹੈ ਸਦ ਹੀ ਰਹੈ ਹਜੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨੑਾ ਮਨਾਇਸੀ ਜਿਨੑ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ ਮਃ ੩ ॥ ਰੈਣਿ ਸਬਾਈ ਜਲਿ ਮੁਈ ਕੰਤ ਨ ਲਾਇਓ ਭਾਉ ॥ ਨਾਨਕ ਸੁਖਿ ਵਸਨਿ ਸੋੁਹਾਗਣੀ ਜਿਨੑ ਪਿਆਰਾ ਪੁਰਖੁ ਹਰਿ ਰਾਉ ॥੨॥ ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥ ਉਪਾਇ ਕਿਤੈ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ ਵਸੈ ਹਰਿ ਸਹਜੇ ਜਾਤਾ ॥ ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤ ਸਰਿ ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥

ਸ਼ੁੱਕਰਵਾਰ, ੧੬ ਮੱਘਰ (ਸੰਮਤ ੫੫੫ ਨਾਨਕਸ਼ਾਹੀ) ੧ ਦਸੰਬਰ, ੨੦੨੩ (ਅੰਗ: ੫੧੦)
ਪੰਜਾਬੀ ਵਿਆਖਿਆ:
ਸਲੋਕ ਮਃ ੩ ॥
ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ ।ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ ।੧। ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ) । ਪਰ, ਹੇ ਨਾਨਕ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ) ।੨। ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ਼ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ । ਜੋ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਹਾਉਂਦਾ ਹੈ ਉਸ ਦੇ ਅੰਦਰੋਂ ਤਿ੍ਰਸਨਾ ਦੀ ਅੱਗ ਬੁਝ ਜਾਂਦੀ ਹੈ; ਇਹ ਉਸ ਵੱਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫ਼ਤਿ-ਸਾਲਾਹ ਕਰਾਂਦਾ ਹੈ ।੬।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article