ਸੁਪਰੀਮ ਕੋਰਟ ਅੱਜ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰੇਗਾ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਇਨ੍ਹਾਂ ਦੋਵਾਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗੀ।
ਇਸ ਤੋਂ ਪਹਿਲਾਂ 29 ਜੁਲਾਈ ਨੂੰ ਸੁਣਵਾਈ ਦੌਰਾਨ ਸੀਬੀਆਈ ਅਤੇ ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਅਦਾਲਤ ਨੂੰ ਦੱਸਿਆ ਸੀ ਕਿ ਕੇਂਦਰੀ ਜਾਂਚ ਬਿਊਰੋ ਨੇ ਸਿਸੋਦੀਆ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ।
ਸੀਬੀਆਈ ਨੇ ਸਿਸੋਦੀਆ ਨੂੰ 26 ਫਰਵਰੀ 2023 ਨੂੰ ਸ਼ਰਾਬ ਨੀਤੀ ਮਾਮਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਈਡੀ ਨੇ ਉਸ ਨੂੰ 9 ਮਾਰਚ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਮਨੀਸ਼ ਉਦੋਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ।