Friday, November 22, 2024
spot_img

ਸ਼ਹਿਰਵਾਸੀਆਂ ਲਈ ਖੁਸ਼ਖਬਰੀ : 31 ਦਸੰਬਰ ਤੱਕ ਕਰੋ ਬਿਨਾਂ ਜੁਰਮਾਨੇ ਤੇ ਵਿਆਜ਼ ਤੋਂ ਪ੍ਰਾਪਰਟੀ ਦਾ ਭੁਗਤਾਨ

Must read

ਦਿ ਸਿਟੀ ਹੈਡਲਾਈਨ

ਲੁਧਿਆਣਾ, 19 ਦਸੰਬਰ

ਸਮਾਰਟ ਸਿਟੀ ਲੁਧਿਆਣਾ ਵਿੱਚ ਰਹਿਣ ਵਾਲੇ ਲੋਕਾਂ ਲਈ ਖੁਸ਼ੀ ਦੀ ਖ਼ਬਰ ਹੈ ਕਿ ਹੁਣ ਲੋਕ ਵਨ ਟਾਈਮ ਸੈਟਲਮੈਂਟ ਸਕੀਮ ਅਧੀਨ ਬਕਾਇਆ ਪ੍ਰਾਪਰਟੀ ਟੈਕਸ ਦਾ ਭੁਗਤਾਨ 31 ਦਸੰਬਰ ਤੱਕ ਕਰ ਸੱਕਣਗੇ। ਨਗਰ ਨਿਗਮ ਨੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਦੀ ਤੋਂ ਜਲਦੀ ਇਸ ਸਕੀਮ ਦਾ ਲਾਭ ਲੈਣ ਅਤੇ ਆਪਣਾ ਬਕਾਇਆ ਟੈਕਸ ਬਿਨਾ ਵਿਆਜ ਅਤੇ ਜੁਰਮਾਨੇ ਤੋਂ ਜਮ੍ਹਾਂ ਕਰਵਾਉਣ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਮੰਗਲਵਾਰ ਨੂੰ ਜ਼ੋਨ ਡੀ ਦਫ਼ਤਰ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਸਨੀਕਾਂ ਤੋਂ ਪ੍ਰਾਪਰਟੀ ਟੈਕਸ ਅਤੇ ਵਾਟਰ-ਸੀਵਰ ਬਿਲਾਂ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਜਾਰੀ ਕੀਤੇ। ਨਿਯਮਾਂ ਅਨੁਸਾਰ ਜਿਨ੍ਹਾਂ ਵਸਨੀਕਾਂ ਨੇ ਪਹਿਲਾਂ ਟੈਕਸ ਨਹੀਂ ਭਰਿਆ ਹੈ, ਉਨ੍ਹਾਂ ਨੂੰ ਬਕਾਇਆ ਪ੍ਰਾਪਰਟੀ ਟੈਕਸ ’ਤੇ 20 ਫੀਸਦੀ ਜੁਰਮਾਨਾ ਅਤੇ 18 ਫੀਸਦੀ ਸਾਲਾਨਾ ਵਿਆਜ ਦੇਣਾ ਪੈਂਦਾ ਹੈ। ਪਰ ਇਸ ਸਕੀਮ ਦੇ ਤਹਿਤ ਵਸਨੀਕ ਹੁਣ 31 ਦਸੰਬਰ ਤੱਕ ਬਿਨਾਂ ਜੁਰਮਾਨੇ ਅਤੇ ਵਿਆਜ ਦੇ ਇੱਕਮੁਸ਼ਤ ਟੈਕਸ ਦਾ ਭੁਗਤਾਨ ਕਰ ਸਕਦੇ ਹਨ। ਰਾਜ ਸਰਕਾਰ ਦੁਆਰਾ 100 ਫੀਸਦੀ ਜੁਰਮਾਨੇ ਅਤੇ ਵਿਆਜ ਦੀ ਛੋਟ ਦਾ ਐਲਾਨ ਕੀਤਾ ਗਿਆ ਹੈ। ਸਤੰਬਰ ਮਹੀਨੇ ਵਿੱਚ ਸੂਬਾ ਸਰਕਾਰ ਵੱਲੋਂ ਵਨ ਟਾਈਮ ਸੈਟਲਮੈਂਟ ਸਕੀਮ ਦੀ ਘੋਸ਼ਣਾ ਤੋਂ ਬਾਅਦ 64,000 ਤੋਂ ਵੱਧ ਪ੍ਰਾਪਰਟੀ ਟੈਕਸ ਧਾਰਕਾਂ ਨੇ ਇਸ ਸਕੀਮ ਦਾ ਲਾਭ ਲਿਆ ਸੀ। ਨਗਰ ਨਿਗਮ ਨੂੰ ਕਰੀਬ 6.42 ਕਰੋੜ ਰੁਪਏ ਦੀ ਆਮਦਨ ਹੋਈ ਹੈ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਸ਼ਹਿਰ ਵਾਸੀਆਂ ਲਈ ਬਿਨਾਂ ਕਿਸੇ ਜੁਰਮਾਨੇ ਅਤੇ ਵਿਆਜ ਦੇ ਬਕਾਇਆ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਦਾ ਇਹ ਸੁਨਹਿਰੀ ਮੌਕਾ ਹੈ। ਪਰ ਇਹ ਲਾਭ 31 ਦਸੰਬਰ ਤੱਕ ਬਕਾਇਆ ਪ੍ਰਾਪਰਟੀ ਟੈਕਸ ਦੇ ਇਕਮੁਸ਼ਤ ਭੁਗਤਾਨ ’ਤੇ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਸੰਦੀਪ ਰਿਸ਼ੀ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਵਸਨੀਕਾਂ ਤੋਂ ਬਕਾਇਆ ਵਸੂਲੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਵਸਨੀਕਾਂ ਤੋਂ ਵਸੂਲੇ ਗਏ ਫੰਡਾਂ ਦੀ ਵਰਤੋਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੀ ਜਾਂਦੀ ਹੈ। ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਵਸਨੀਕ ਮੌਜੂਦਾ ਵਿੱਤੀ ਸਾਲ (2023-24) ਲਈ ਪਾਣੀ-ਸੀਵਰ ਬਿਲਾਂ ਦੇ ਭੁਗਤਾਨ ’ਤੇ 10 ਫੀਸਦੀ ਦੀ ਛੋਟ ਦਾ ਵੀ ਲਾਭ ਲੈ ਸਕਦੇ ਹਨ। 31 ਦਸੰਬਰ 2023 ਤੱਕ ਬਿੱਲਾਂ ਦਾ ਭੁਗਤਾਨ ਕਰਨ ’ਤੇ ਛੋਟ ਪ੍ਰਾਪਤ ਕੀਤੀ ਜਾ ਸਕਦੀ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ (2023-24) ਦੇ ਬਿੱਲ ਪਹਿਲਾਂ ਹੀ ਆਨਲਾਈਨ ਜਾਰੀ ਕੀਤੇ ਜਾ ਚੁੱਕੇ ਹਨ। ਲੰਬੀਆਂ ਕਤਾਰਾਂ ਤੋਂ ਬਚਣ ਲਈ, ਵਸਨੀਕ ਨਿਗਰ ਨਿਗਮ ਦੀ ਵੈੱਬਸਾਈਟ ’ਤੇ ਜਾ ਕੇ ਟੈਕਸ ਤੇ ਬਿਲਾਂ ਦਾ ਆਨਲਾਈਨ ਭੁਗਤਾਨ ਕਰ ਸਕਦੇ ਹਨ। ਚਾਰੇ ਜ਼ੋਨਲ ਦਫ਼ਤਰਾਂ ਵਿੱਚ ਸਥਿਤ ਨਗਰ ਨਿਗਮ ਦੇ ਸੁਵਿਧਾ ਕੇਂਦਰਾਂ ਵਿੱਚ ਵੀ ਭੁਗਤਾਨ ਕੀਤਾ ਜਾ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article