ਲੁਧਿਆਣਾ:21 ਜੁਲਾਈ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਸੀਵਰੇਜ ਬੋਰਡ ਅਤੇ ਵਾਟਰ ਸਪਲਾਈ ਦੇ ਅਧਿਕਾਰੀਆਂ ਨਾਲ ਟਿੱਬਾ ਰੋਡ ਮੁੱਖ ਦਫਤਰ ਵਿਖੇ ਬੈਠਕ ਕੀਤੀ ਗਈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕੀ ਬਰਸਾਤਾਂ ਦੇ ਮੌਸਮ ਨੂੰ ਦੇਖਦੇ ਹੋਏ ਸੀਵਰੇਜ ਸਬੰਧੀ ਦਿੱਕਤਾਂ ਤੋਂ ਛੁਟਕਾਰਾ ਪਾਉਣ ਲਈ ਅੱਜ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ , ਤਾਂ ਜੋ ਹਲਕੇ ਅੰਦਰ ਕਿਸੇ ਤਰ੍ਹਾਂ ਦੀ ਸੀਵਰੇਜ ਦੇ ਓਵਰ ਫਲੋ ਸਬੰਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ । ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਦੂਰ ਕਰਨ ਲਈ ਸਪੈਸ਼ਲੀ ਤੌਰ ਤੇ ਵਾਟਰ ਸਪਲਾਈ ਡਿਪਾਰਟਮੈਂਟ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ ਹੈ, ਤਾਂ ਜੋ ਹਲਕਾ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹਈਆ ਕਰਵਾਇਆ ਜਾ ਸਕੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਵਾਸੀਆਂ ਨੂੰ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਨਵੇਂ ਟਿਊਬਲ ਲਗਵਾਉਣ ਲਈ ਡਿਪਾਰਟਮੈਂਟ ਦੇ ਅਧਿਕਾਰੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਵੱਖ-ਵੱਖ ਵਾਰਡਾਂ ਅੰਦਰ ਜਿੱਥੇ ਕਿ ਪੀਣ ਵਾਲੇ ਪਾਣੀ ਸਬੰਧੀ ਕੋਈ ਮੁਸ਼ਕਿਲ ਹੈ ਤਾਂ ਉਸ ਵਾਰਡ ਅੰਦਰ ਜਲਦ ਹੀ ਨਵੇਂ ਟਿਊਬਲ ਲਗਾਏ ਜਾਣਗੇ । ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਚੰਗੀ ਸਿਹਤ ਦੇ ਨਾਲ – ਨਾਲ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣਾ ਹੀ ਮੁੱਖ ਮਕਸਦ ਹੈ । ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਪੂਰਵੀ ਦੀ ਵਿਕਾਸ ਪੱਖੋਂ ਕੋਈ ਵੀ ਕਮੀ ਹੈ ਤਾਂ ਉਸਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇਗਾ । ਇਸ ਮੌਕੇ ਤੇ ਪਾਰਟੀ ਵਰਕਰਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ ।