Thursday, January 23, 2025
spot_img

ਵਿਧਾਇਕ ਦਲਜੀਤ ਗਰੇਵਾਲ ਨੇ 12 ਲੱਖ ਦੀ ਲਾਗਤ ਨਾਲ ਕੀਤਾ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਲ ਦਾ ਉਦਘਾਟਨ

Must read

ਲੁਧਿਆਣਾ:26 ਜੁਲਾਈ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 13 ਦੀ ਕਰਮਸਰ ਕਲੋਨੀ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਲ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਮਹੱਲਾ ਵਾਸੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਉਹਨਾਂ ਦੇ ਮੁਹੱਲੇ ਵਿਖੇ ਪੀਣ ਵਾਲੇ ਪਾਣੀ ਲਈ ਇੱਕ ਨਵਾਂ ਟਿਊਬਲ ਲਗਵਾਇਆ ਜਾਵੇ। ਉਹਨਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਮੰਗ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਦੇ ਹੋਏ ਅੱਜ ਨਵੇਂ ਟਿਊਬਲ ਦਾ ਉਦਘਾਟਨ ਕੀਤਾ ਗਿਆ ਹੈ ਜਿਸ ਤੇ ਕਰੀਬ ਸਾਡੇ 12 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਇਸ ਨੂੰ ਚਾਲੂ ਕਰ ਲਿਆ ਜਾਵੇਗਾ । ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਨਵੇਂ ਟਿਊਬਲ ਦੇ ਸ਼ੁਰੂ ਹੋਣ ਨਾਲ ਆਸ-ਪਾਸ ਦੇ ਮੁਹੱਲਿਆਂ ਨੂੰ ਵੀ ਪਾਣੀ ਦੀ ਕਿੱਲਤ ਤੋਂ ਛੁਟਕਾਰਾ ਮਿਲੇਗਾ । ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਸੂਬਾ ਵਾਸੀਆਂ ਨੂੰ ਫ੍ਰੀ ਦਵਾਈ ਫ੍ਰੀ ਪੜ੍ਹਾਈ ਦੇ ਨਾਲ – ਨਾਲ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣਾ ਹੀ ਮੁੱਖ ਮਕਸਦ ਹੈ । ਉਹਨਾਂ ਕਿਹਾ ਕਿ ਹਲਕਾ ਪੂਰਵੀ ਅੰਦਰ ਪਹਿਲਾਂ ਤੋਂ ਹੀ ਵਿਕਾਸ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਕਈ ਵਿਕਾਸ ਦੇ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਕਈ ਪ੍ਰੋਜੈਕਟਾਂ ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ । ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਅੰਦਰ ਵਿਕਾਸ ਸਬੰਧੀ ਕਈ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ । ਇਸ ਮੌਕੇ ਤੇ ਇਲਾਕਾ ਵਾਸੀਆਂ ਵੱਲੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੂੰ ਸਿਰਪਾਉ ਪਾ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਤੇ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਰਵਿੰਦਰ ਸਿੰਘ ਰਾਜੂ, ਅਵਤਾਰ ਦਿਉਲ ਲਖਵੀਰ ਗਿੱਲ ਸੁਰਜੀਤ ਠੇਕੇਦਾਰ ਚੌਧਰੀ ਚਮਨ ਲਾਲ, ਜਗਰੂਪ ਸਿੰਘ, ਨਰਿੰਦਰ ਸਿੰਘ, ਤਿਲਕ ਕੁਮਾਰ, ਸ਼ਾਰਦਾ ਰਾਣੀ ਸਕੁੰਦਲਾ ਰਾਣੀ, ਦਰਸ਼ਨ ਕੌਰ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article