ਭਾਜਪਾ ‘ਚ ਸ਼ਾਮਲ ਹੋਣ ਮੌਕੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਆਪਣੇ MLA ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ 28 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ।
ਇਸ ‘ਤੇ ਪ੍ਰਤੀਕਿਰਿਆ ਦਿੰਦਿਆਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ। ਜੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ‘ਤੇ ਉਪ ਚੋਣ ਨਹੀਂ ਕਰਵਾਉਣਾ ਚਾਹੁੰਦੀ, ਇਸ ਲਈ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ ਜਾ ਰਿਹਾ ਹੈ।