ਸ਼ੂਗਰ ਇੱਕ ਅਜਿਹੀ ਬਿਮਾਰੀ ਹੈ, ਜਿਸ ਤੋਂ ਅੱਜ ਛੋਟੇ ਤੋਂ ਲੈਕੇ ਵਡਿਆ ਤੱਕ ਜਾਂ ਕਹਿ ਲਓ ਕਿ ਹਰ ਵਿਅਕਤੀ ਪੀੜਤ ਹੈ। ਇਹ ਇੱਕ ਅਜਿਹੀ ਬਿਮਾਰੀ ਹੈ, ਜੋ ਵਿਅਕਤੀ ਨੂੰ ਉਸਦੇ ਖਾਣ-ਪੀਣ ਦੀਆਂ ਗਲਤ ਆਦਤਾਂ ਅਤੇ ਨਿੱਤ ਦੀ ਮਾੜੀ ਜੀਵਨ ਸ਼ੈਲੀ ਕਾਰਨ ਹੋ ਹੁੰਦੀ ਹੈ। ਇੱਥੇ ਦੱਸ ਦੇਈਏ ਕਿ ਸ਼ੂਗਰ ਦਾ ਕੋਈ ਇਲਾਜ ਨਹੀਂ ਹੈ, ਇਸ ਦਾ ਇਲਾਜ ਸਿਰਫ ਤੇ ਸਿਰਫ ਆਪਣੀ ਨਿੱਤ ਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਵਿੱਚ ਬਦਲਾਅ ਕਰਕੇ ਹੀ ਇਸ ਤੇ ਕਾਬੂ ਪਾਇਆ ਜਾ ਸਕਦਾ ਹੈ। ਅਗਰ ਕੋਈ ਆਪਣੀ ਨਿੱਤ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਨਹੀਂ ਕਰਦਾ ਤਾਂ ਨੌਬਤ ਰੋਜ਼ਾਨਾ ਟੀਕੇ ਲਾਉਣ ਨਾਲ ਵੀ ਕਾਬੂ ਨਹੀਂ ਆਉਂਦੀ। ਆਪਣੀ ਜੀਵਨ ਸ਼ੈਲੀ ਅਤੇ ਖਾਣ ਪੀਣ ਦੀ ਨਿੱਤ ਦੀ ਪ੍ਰਕਿਰਿਆ ਵਿੱਚ ਬਦਲਾਅ ਲਿਆ ਕਿ ਹੀ ਇਸ ਤੇ ਕੰਟਰੋਲ ਕੀਤਾ ਜਾ ਸਕਦਾ ਹੈ।
ਮਾਹਿਰਾਂ ਦੇ ਅਨੁਸਾਰ ਸ਼ੂਗਰ ਨਾਲ ਪੀੜਤ ਵਿਅਕਤੀਆਂ ਨੂੰ ਆਪਣੇ ਭੋਜਨ ਵਿੱਚ ਕਿਸ ਆਟੇ ਦੀਆਂ ਰੋਟੀਆਂ ਦਾ ਸੇਵਨ ਕਰਨਾ ਚਾਹੀਦਾ ਹੈ ਤਾਂ ਜੋ ਇਸ ਲਾਇਲਾਜ ਬਿਮਾਰੀ ਤੋਂ ਬਚਾ ਹੋ ਸਕੇ। ਸ਼ੂਗਰ ਨਾਲ ਪੀੜਤ ਵਿਅਕਤੀ ਇਹ ਚਾਰ ਪ੍ਰਕਾਰ ਦੇ ਆਟੇ ਤੋਂ ਬਣੀਆਂ ਰੋਟੀਆਂ ਖਾਣ ਨਾਲ ਸ਼ੂਗਰ ਦੀ ਬਿਮਾਰੀ ਤੋਂ ਬਚਾ ਕਰ ਸਕਦਾ ਹੈ। ਇਹਨਾਂ ਵਿੱਚੋ ਜੌਂ ਦੇ ਆਟੇ ਤੋਂ ਬਣੀਆਂ ਰੋਟੀਆਂ ਸ਼ੂਗਰ ਪੀੜਤਾਂ ਲਈ ਲਾਭਦਾਇਕ ਹੁੰਦੀਆਂ ਹਨ। ਜੌਂ ਦੇ ਆਟੇ ‘ਚ ਕੈਲਸ਼ੀਅਮ ਅਤੇ ਪ੍ਰੋਟੀਨ ਦੇ ਨਾਲ-ਨਾਲ ਫਾਈਬਰ, ਵਿਟਾਮਿਨ ਬੀ ਕੰਪਲੈਕਸ, ਆਇਰਨ, ਮੈਗਨੀਸ਼ੀਅਮ ਭਰਪੂਰ ਮਾਤਰਾ ‘ਚ ਹੁੰਦਾ ਹੈ, ਜੋ ਸਰੀਰ ਨੂੰ ਕਈ ਲਾਭ ਦੇਣ ‘ਚ ਮਦਦਗਾਰ ਹੁੰਦੇ ਹਨ। ਇਸ ਤਰ੍ਹਾਂ ਹੀ ਓਟਸ ਨੂੰ ਸਿਹਤ ਲਈ ਬਹੁਤ ਲਾਭਦਾਇਕ ਮੰਨਿਆ ਗਿਆ ਹੈ। ਸ਼ੂਗਰ ਤੋਂ ਪੀੜਤ ਆਪਣੀ ਖੁਰਾਕ ਵਿੱਚ ਓਟਸ ਦੇ ਆਟੇ ਤੋਂ ਬਣੀਆਂ ਰੋਟੀਆਂ ਨੂੰ ਸ਼ਾਮਲ ਕਰ ਸਕਦੇ ਹਨ ਅਤੇ ਰੋਜਾਨਾਂ ਰਾਜਗੀਰਾ ਦੇ ਆਟੇ ਦੀਆਂ ਰੋਟੀਆਂ ਦਾ ਸੇਵਨ ਕਰ ਸਕਦੇ ਹਨ। ਇਸ ਆਟੇ ਤੋਂ ਕਈ ਤਰ੍ਹਾਂ ਦੇ ਪਕਵਾਨ ਬਣਾਏ ਜਾ ਸਕਦੇ ਹਨ ਜਿਵੇਂ ਡੋਸਾ, ਚੀਲਾ ਆਦਿ। ਇਸ ਆਟੇ ਵਿੱਚ ਕਾਰਬੋਹਾਈਡਰੇਟ ਦੀ ਮਾਤਰਾ ਘੱਟ ਹੁੰਦੀ ਹੈ। ਇਸ ਲਈ ਇਹ ਆਟਾ ਸਰੀਰ ਵਿੱਚ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰ ਸਕਦਾ ਹੈ। ਇਸ ਤੋਂ ਇਲਾਵਾ ਛੋਲੇ ਨੂੰ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਵਿੱਚ ਫਾਈਬਰ ਵੀ ਚੰਗੀ ਮਾਤਰਾ ਵਿੱਚ ਪਾਇਆ ਜਾਂਦਾ ਹੈ। ਛੋਲਿਆਂ ਤੋਂ ਬਣੀ ਰੋਟੀ ਖਾਣ ਨਾਲ ਸ਼ੂਗਰ ਨੂੰ ਕੰਟਰੋਲ ਕਰਨ ‘ਚ ਕਾਫੀ ਫਾਇਦੇਮੰਦ ਸਾਬਤ ਹੋ ਸਕਦਾ ਹੈ।