Thursday, November 14, 2024
spot_img

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ !

Must read

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ। ਇਹ ਜਥਾ 10 ਦਿਨਾਂ ਬਾਅਦ 23 ਨਵੰਬਰ ਨੂੰ ਭਾਰਤ ਪਰਤੇਗਾ। ਸਤਿਨਾਮ ਵਾਹਿਗੁਰੂ ਦੇ ਜੈਕਾਰਿਆਂ ਨਾਲ 763 ਸ਼ਰਧਾਲੂ ਰਵਾਨਾ ਹੋਏ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ। ਇਸ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਇਹ ਸੰਬੰਧ ਵਿੱਚ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੰਦਿਆ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ ਹੈ। ਸਿੱਖ ਸੰਗਤ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਦੂਤਾਵਾਸ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ਵਿਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਇਹ ਜੱਥਾ 14 ਨਵੰਬਰ ਨੂੰ ਬਾਘਾ ਬਾਡਰ ਦੇ ਰਾਸਤੇ ਸ਼੍ਰੀ ਨਨਕਾਣਾ ਸਾਹਿਬ ਜਾਵੇਗਾ। ਜਿੱਥੇ 15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨਾਲ ਸੰਬੰਧਤ ਪ੍ਰੋਗਰਾਮਾਂ ਵਿੱਚ ਹਿੱਸਾ ਲੈਣਗੇ। ਇਹ ਜੱਥਾ ਪਾਕਿਸਤਾਨ ਵਿੱਚ ਵੱਖ ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਦਾ ਹੋਇਆ 23 ਨਵੰਬਰ ਨੂੰ ਭਾਰਤ ਵਾਪਿਸ ਆਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article