ਅੰਮ੍ਰਿਤਸਰ, 19 ਅਕਤੂਬਰ: ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ, ਵੱਡੀ ਗਿਣਤੀ ਵਿੱਚ ਸੰਗਤਾਂ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆ ਹਨ। ਇਸੇ ਦੌਰਾਨ ਸ਼੍ਰੀ ਦਰਬਾਰ ਸਾਹਿਬ ਤੋਂ ਇੱਕ ਵੱਡੀ ਵੱਡੀ ਖਬਰ ਸਾਹਮਣੇ ਆਈ। ਅੱਜ ਸਵੇਰੇ ਇੱਕ ਬਜ਼ੁਰਗ ਵਿਅਕਤੀ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਇਸ ਤੋਂ ਪਹਿਲਾ ਕੋਈ ਅਣਹੋਣੀ ਹੁੰਦੀ ਤਾਂ ਸਰੋਵਰ ਤੇ ਤੈਨਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਉਸ ਨੂੰ ਬਾਹਰ ਕੱਢ ਲਿਆ ਤੇ ਉਸ ਨੂੰ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਅੱਜ ਸ਼੍ਰੀ ਦਰਬਾਰ ਸਾਹਿਬ ਵਿਖੇ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ। ਦੂਰੋਂ ਨੇੜਿਓਂ ਸੰਗਤਾਂ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ। ਇਸ ਦੌਰਾਨ ਹੀ ਬਜੁਰਗ ਵਿਅਕਤੀ ਨੇ ਦਰਬਾਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰ ਦਿੰਦਾ ਹੈ। ਜਿਸ ਨੂੰ ਦੇਖਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਵਿਅਕਤੀ ਨੂੰ ਕਾਫੀ ਜਦੋ-ਜ਼ਹਿਦ ਤੋਂ ਬਾਅਦ ਬਾਹਰ ਕੱਢਿਆ ਗਿਆ।ਕਮੇਟੀ ਦੇ ਮੁਲਾਜ਼ਮਾਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਯਤਨ ਕੀਤਾ ਗਿਆ ਸੀ, ਵਿਅਕਤੀ ਦਿਮਾਗੀ ਤੌਰ ‘ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਉਕਤ ਵਿਅਕਤੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਅਨੁਸਾਰ ਜਦੋਂ ਵਿਅਕਤੀ ਹੋਸ਼ ਵਿੱਚ ਆਉਂਦਾ ਹੈ ਤਾਂ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।