Sunday, June 30, 2024
spot_img

ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ, ਪੰਜਾਬ ਤੋਂ ਪਾਣੀ ਲੈਣ ਬਾਰੇ ਰੱਖੀ ਆਪਣੀ ਗੱਲ!

Must read

ਸ਼੍ਰੀ ਅੰਮ੍ਰਿਤਸਰ, 28 ਜੂਨ : ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ‘ਚ ਸੰਗਤਾਂ ਮੱਥਾ ਟੇਕਣ ਪਹੁੰਚ ਦੀਆਂ ਹਨ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਮੱਥਾ ਟੇਕਣ ਪਹੁੰਚੇ। ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਜਾ ਕੇ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ ਅਤੇ ਹਰਿਆਣਾ ਦੀ ਚੜ੍ਹਦੀ ਕਲਾ ਦੇ ਲਈ ਉਹਨਾਂ ਵਲੋਂ ਦਰਬਾਰ ਸਾਹਿਬ ਦੇ ਵਿੱਚ ਅਰਦਾਸ ਬੇਨਤੀ ਵੀ ਕੀਤੀ ਗਈ ਹੈ।
ਉਹਨਾਂ ਨੇ ਕਿਹਾ ਕਿ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਉਨ੍ਹਾਂ ਦੇ ਮਨ ਨੂੰ ਬੜੀ ਹੀ ਸ਼ਾਂਤੀ ਮਿਲੀ ਹੈ ਤੇ ਇਹ ਉਹ ਅਸਥਾਨ ਹੈ, ਜਿੱਥੇ ਆ ਕੇ ਹਰੇਕ ਵਿਅਕਤੀ ਨੂੰ ਵੱਖਰੀ ਹੀ ਊਰਜਾ ਮਿਲਦੀ ਹੈ। ਉਹ ਹਰਿਆਣੇ ਦੀ ਚੜਦੀ ਕਲਾ ਦੇ ਲਈ ਅਰਦਾਸ ਕਰਕੇ ਚਲੇ ਹਨ ਤੇ ਇੱਕ ਨਵੀਂ ਤਾਜਗੀ ਤੇ ਨਵੀਂ ਊਰਜਾ ਲੈਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚੋਂ ਚੱਲੇ ਹਨ। ਉਹਨਾਂ ਨੇ ਕਿਹਾ ਕਿ ਅੱਜ ਉਹ ਕੇਸਰੀ ਦਸਤਾਰ ਸਜਾ ਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ। ਉਹਨਾਂ ਕਿਹਾ ਕਿ ਦਸਤਾਰ ਤੇ ਉਹ ਹਰਿਆਣੇ ‘ਚ ਵੀ ਕਈ ਵਾਰ ਸਜਾ ਚੁੱਕੇ ਹਨ। ਲੇਕਿਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਜਦੋਂ ਉਹਨਾਂ ਨੇ ਦਸਤਾਰ ਸਜਾਈ ਤੇ ਉਹਨਾਂ ਨੂੰ ਇੱਥੇ ਵੱਖਰੀ ਐਨਰਜੀ ਮਿਲੀ ਹੈ। ਉਹਨਾਂ ਕਿਹਾ ਕਿ ਦਸਤਾਰ ਸਾਡੇ ਗੁਰੂਆਂ ਦੀ ਦੇਣ ਹੈ। ਇਹ ਦਸਤਾਰ ਤੇ ਮੈਨੂੰ ਫਕਰ ਹੈ ਕਿ ਮੈਂ ਅੱਜ ਦਸਤਾਰ ਸਜਾ ਕੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਿਆ ਹੈ।
ਉਹਨਾਂ ਨੇ ਕਿਹਾ ਕਿ ਜੋ ਹਰਿਆਣਾ ਪੰਜਾਬ ਤੋਂ ਪਾਣੀ ਮੰਗ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਹਰਿਆਣੇ ਦਾ ਵੱਡਾ ਭਰਾ ਹੈ ਅਤੇ ਹਰਿਆਣਾ ਛੋਟਾ ਭਰਾ ਹੈ। ਪੰਜਾਬ ਵੱਡਾ ਭਰਾ ਹੋਣ ਦੇ ਨਾਤੇ ਪੰਜਾਬ ਦਾ ਫਰਜ ਬਣਦਾ ਹੈ ਕਿ ਉਹ ਹਰਿਆਣੇ ਨੂੰ ਪਾਣੀ ਦਵੇ।
ਜ਼ਿਕਰਯੋਗ ਹੈ ਕਿ ਜਦੋਂ ਵੀ ਪੰਜਾਬ ਜਾਂ ਹਰਿਆਣੇ ਦੇ ਵਿੱਚ ਚੋਣ ਹੁੰਦੀ ਹੈ ਤਾਂ ਐਸਵਾਈਐਲ ਦਾ ਮੁੱਦਾ ਬੜਾ ਜ਼ੋਰਾਂ ਸ਼ੋਰਾਂ ਨਾਲ ਉੱਪਰ ਉੱਠਦਾ ਹੈ। ਜਦੋਂ ਚੋਣਾਂ ਖਤਮ ਹੁੰਦੀਆਂ ਹਨ ਤਾਂ ਐਸਵਾਈਐਲ ਦਾ ਮੁੱਦਾ ਵੀ ਖਤਮ ਹੁੰਦਾ ਦਿਖਾਈ ਦਿੰਦਾ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੰਮ੍ਰਿਤਸਰ ਪਹੁੰਚ ਕੇ ਪੰਜਾਬ ਨੂੰ ਆਪਣਾ ਵੱਡਾ ਭਰਾ ਕਿਹਾ ਤੇ ਵੱਡੇ ਭਰਾ ਤੋਂ ਪਾਣੀ ਦੀ ਮੰਗ ਕੀਤੀ ਹੈ। ਹੁਣ ਦੇਖਣਾ ਇਹ ਹੋਏਗਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਤੇ ਆਪਣੀ ਕੀ ਪ੍ਰਤੀਕਿਰਿਆ ਦਿੰਦੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article