ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅੱਜ ਅਕਾਲੀ ਦਲ ‘ਚ ਮੁੜ ਵਾਪਸੀ ਘਰ ਲਈ ਹੈ। ਬਰਜਿੰਦਰ ਸਿੰਘ ਮੱਖਣ ਬਰਾੜ ਪਿੰਡ ਬਾਦਲ ਵਿਖੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਜ਼ਿਲ੍ਹਾ ਮੋਗਾ ਦੀ ਸਮੁੱਚੀ ਜਥੇਬੰਦੀ ਨਾਲ ਮੌਜੂਦ ਰਹੀ।
ਮੱਖਣ ਸਿੰਘ ਬਰਾੜ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਦੱਸ ਦੇਈਏ ਕਿ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਪਿਛਲੇ ਦਿਨੀਂ ਹੀ ਅਕਾਲੀ ਦਲ ਪੁਨਰ ਸੁਰਜੀਤ ਧੜੇ ਤੋਂ ਅਸਤੀਫ਼ਾ ਦਿੱਤਾ ਸੀ।




