ਜ਼ੀਰਾ ਦੇ ਵੱਡੇ ਆਗੂ ਹਰਪ੍ਰੀਤ ਸਿੰਘ ਹੀਰੋ ਵਰਕਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰਪਾਓ ਪਾ ਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੇ ਨਾਲ ਹੀ ਹਰਪ੍ਰੀਤ ਸਿੰਘ ਹੀਰੋ ਨੂੰ ਹਲਕਾ ਜ਼ੀਰਾ ਦੀ ਵਾਗਡੋਰ ਸੌਂਪੀ ਗਈ। ਹਰਪ੍ਰੀਤ ਸਿੰਘ ਹੀਰੋ ਨੂੰ ਹਲਕਾ ਜ਼ੀਰਾ ਦਾ ਇੰਚਾਰਜ ਨਿਯੁਕਤ ਕਰ ਦਿੱਤਾ ਗਿਆ ਹੈ।