ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਨਵਾਂ ਪਾਰਟੀ ਮੁਖੀ ਮਿਲ ਗਿਆ ਹੈ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਪਾਰਟੀ ਦਾ ਨਵਾਂ ਮੁਖੀ ਚੁਣਿਆ ਗਿਆ ਹੈ।
ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡੈਲੀਗੇਟਾਂ ਨੇ ਇੱਕ ਨਵੇਂ ਪ੍ਰਧਾਨ ਦੀ ਚੋਣ ਕੀਤੀ। ਨਵੇਂ ਪ੍ਰਧਾਨ ਦੇ ਨਾਮ ਦੇ ਐਲਾਨ ਦੇ ਨਾਲ ਹੀ ਅਹੁਦੇਦਾਰਾਂ ਦੇ ਨਾਲ ਇੱਕ ਨਵੀਂ ਵਰਕਿੰਗ ਕਮੇਟੀ ਦਾ ਗਠਨ ਕੀਤਾ ਗਿਆ।