Thursday, September 19, 2024
spot_img

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਵਿਧਾਇਕ ਸੁਖਵਿੰਦਰ ਸੁੱਖੀ ‘ਆਪ’ ‘ਚ ਸ਼ਾਮਿਲ

Must read

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ, ਜਦੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਡਾਕਟਰ ਸੁਖਵਿੰਦਰ ਨੇ 2023 ਵਿੱਚ ਲੋਕ ਸਭਾ ਉਪ ਚੋਣ ਲੜੀ ਸੀ। ਉਹ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਹਨ।
ਦੱਸ ਦੇਈਏ ਕਿ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਦਾ ਪਰਿਵਾਰ ਬਸਪਾ ਨਾਲ ਜੁੜਿਆ ਹੋਇਆ ਹੈ। ਸੁੱਖੀ ਨੇ 2009 ‘ਚ ਬਸਪਾ ਦੀ ਟਿਕਟ ‘ਤੇ ਚੋਣ ਲੜੀ ਸੀ। ਬਾਅਦ ਵਿੱਚ ਉਹ ਬਸਪਾ ਛੱਡ ਕੇ 2012 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। 2017 ਵਿੱਚ ਜਦੋਂ ਅਕਾਲੀ ਦਲ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਤਾਂ ਉਹ ਬੰਗਾ ਵਿਧਾਨ ਸਭਾ ਹਲਕੇ ਤੋਂ ਜਿੱਤੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article