Tuesday, November 5, 2024
spot_img

ਸ਼੍ਰੋਮਣੀ ਅਕਾਲੀ ਦਲ ਭਲਕੇ ਤੋਂ 23 ਸਤੰਬਰ ਤੱਕ ਪੰਜਾਬ ‘ਚ ਸਰਕਾਰ ਖਿਲਾਫ ਕਰੇਗਾ ਪ੍ਰਦਰਸ਼ਨ, ਜਾਣੋ ਵਜ੍ਹਾ

Must read

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪੰਜਾਬ ਦੀ ਮਾਨ ਸਰਕਾਰ ਨੂੰ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਉਪ ਚੋਣਾਂ ਤੋਂ ਪਹਿਲਾਂ ਘੇਰਨ ਦੀ ਤਿਆਰੀਆਂ ਕਰ ਲਈਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਰਾਜ ‘ਚ ਬਿਜਲੀ ਸਬਸਿਡੀ ਖਤਮ ਕਰਨ, ਪੈਟਰੋਲ ਡੀਜ਼ਲ ‘ਤੇ ਵੈਟ ਵਧਾਉਣ ਅਤੇ ਸੂਬੇ ‘ਚ ਵਧ ਰਹੇ ਅਪਰਾਧਾਂ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਕੱਲ੍ਹ ਸੋਮਵਾਰ ਤੋਂ ਲੁਧਿਆਣਾ ਤੋਂ ਸ਼ੁਰੂ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੇ ਕਿਹਾ ਕਿ ਉਹ ਮਾਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਸਮੂਹ ਅਕਾਲੀ ਆਗੂਆਂ ਅਤੇ ਸਮਰਥਕਾਂ ਨੂੰ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੀ ਵਿਉਂਤਬੰਦੀ ਕੀਤੀ ਗਈ ਹੈ। ਜਿਸ ਅਨੁਸਾਰ ਰੋਸ ਪ੍ਰਦਰਸ਼ਨ ਪ੍ਰੋਗਰਾਮ 10 ਸਤੰਬਰ ਤੋਂ 23 ਸਤੰਬਰ ਤੱਕ ਚੱਲੇਗਾ। 10 ਸਤੰਬਰ ਨੂੰ ਲੁਧਿਆਣਾ, 11 ਸਤੰਬਰ ਨੂੰ ਫਿਰੋਜ਼ਪੁਰ, 12 ਸਤੰਬਰ ਨੂੰ ਫਾਜ਼ਿਲਕਾ, 13 ਸਤੰਬਰ ਨੂੰ ਮੋਗਾ, 16 ਸਤੰਬਰ ਨੂੰ ਸ੍ਰੀ ਮੁਕਤਸਰ ਸਾਹਿਬ, 17 ਸਤੰਬਰ ਨੂੰ ਬਠਿੰਡਾ, 18 ਸਤੰਬਰ ਨੂੰ ਮਾਨਸਾ, 19 ਸਤੰਬਰ ਨੂੰ ਸੰਗਰੂਰ, 20 ਸਤੰਬਰ ਨੂੰ ਬਰਨਾਲਾ ਵਿਖੇ ਪ੍ਰਦਰਸ਼ਨ ਕਰਨ ਤੋਂ ਬਾਅਦ ਅੰਤਿਮ 23 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article