Wednesday, October 22, 2025
spot_img

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Must read

  • ਐਡਵੋਕੇਟ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵਲੋਂ ਹੜ੍ਹ ਪ੍ਰਭਾਵਿਤ ਘਰਾਂ ਦੀ ਮੁੜ ਉਸਾਰੀ ਦੇ ਕਾਰਜਾਂ ਦੀ ਆਰੰਭਤਾ ਕਰਵਾਈ

ਅੰਮ੍ਰਿਤਸਰ, 27 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦੀ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੁਆਰਾ ਮੁੜ-ਉਸਾਰੀ ਦੇ ਕਾਰਜ ਦੀ ਆਰੰਭਤਾ ਕਰਵਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿਆਲ ਭੱਟੀ ਪਿੰਡ ਦੇ ਜੈਮਲ ਸਿੰਘ, ਜਿਸ ਦਾ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ, ਨੂੰ ਸ਼੍ਰੋਮਣੀ ਕਮੇਟੀ ਵੱਲੋਂ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਵਿਆਪਕ ਨੁਕਸਾਨ ਕੀਤਾ ਹੈ, ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਘਰ ਢਹਿ ਗਏ ਹਨ। ਸ਼੍ਰੋਮਣੀ ਕਮੇਟੀ, ਸਿੱਖ ਸੰਸਥਾਵਾਂ ਅਤੇ ਸੰਪ੍ਰਦਾਵਾਂ ਸਮੇਤ ਜਥੇਬੰਦੀਆਂ ਤੇ ਸੁਸਾਇਟੀਆਂ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈਆਂ ਹਨ। ਉਨ੍ਹਾਂ ਨੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਦੇ ਉਪਰਾਲਿਆਂ ਨੂੰ ਸਮਾਜਿਕ ਮਜ਼ਬੂਤੀ ਲਈ ਅਹਿਮ ਦੱਸਿਆ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਾਲਾਤ ਸੁਧਰਨ ਤੱਕ ਲੋੜਵੰਦਾਂ ਦੀ ਮਦਦ ਜਾਰੀ ਰੱਖੇਗੀ। ਉਨ੍ਹਾਂ ਨੇ ਪੰਜਾਬੀਆਂ ਦੀ ਇਕਜੁਟਤਾ ਅਤੇ ਹਮਦਰਦੀ ਦੀ ਸ਼ਲਾਘਾ ਕੀਤੀ।

ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਸਥਾਵਾਂ ਦੀ ਸੇਵਾ ਨੂੰ ਸਿੱਖ ਪਰੰਪਰਾ ਦਾ ਗੌਰਵ ਦੱਸਦਿਆਂ ਕਿਹਾ ਕਿ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਦੀ ਉਸਾਰੀ ਦਾ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਸੀ, ਪਰ ਉਹ ਕਿਤੇ ਨਜ਼ਰ ਨਹੀਂ ਆ ਰਹੀ।

ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵੱਲੋਂ ਭਾਈ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸੇਵਾ ਦੇ ਕਾਰਜ ਵਿਚ ਮਹੱਤਵਪੂਰਨ ਸੇਵਾਵਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੰਪਰਦਾ ਦਾ ਟੀਚਾ 100 ਲੋੜਵੰਦ ਪਰਿਵਾਰਾਂ ਦੇ ਘਰ ਤਿਆਰ ਕਰਨਾ ਹੈ, ਜਿਸ ਵਿੱਚੋਂ ਕਈਆਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਬਾਬਾ ਹਰਨੇਕ ਸਿੰਘ ਸਿਆੜ ਸਾਹਿਬ, ਪੀੜਤ ਪਰਿਵਾਰ ਦੇ ਮੈਂਬਰ ਜੈਮਲ ਸਿੰਘ ਅਤੇ ਹੋਰ ਵੀ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article