ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੇ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਸੰਗਠਨ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ 18 ਦਸੰਬਰ ਯਾਨੀ ਕਿ ਭਲਕੇ ਪੂਰੇ ਪੰਜਾਬ ‘ਚ ਰੇਲਾਂ ਰੋਕੀਆਂ ਜਾਣਗੀਆਂ। ਪੰਜਾਬ ਦਾ ਕੋਈ ਵੀ ਕੋਨਾ ਅਜਿਹਾ ਨਹੀਂ ਹੋਵੇਗਾ ਜਿੱਥੇ ਰੇਲਾਂ ਨਹੀਂ ਰੋਕੀਆਂ ਜਾਣਗੀਆਂ। ਦੁਪਹਿਰ 12 ਤੋਂ 3 ਵਜੇ ਤੱਕ ਰੇਲਾਂ ਜਾਮ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ 16 ਤਰੀਕ ਨੂੰ ਪੰਜਾਬ ਨੂੰ ਛੱਡ ਕੇ ਬਾਕੀ ਬਾਹਰੀ ਸੂਬਿਆਂ ‘ਚ ਟਰੈਕਟਰ ਮਾਰਚ ਕੱਢਿਆ ਗਿਆ ਸੀ। ਉੱਥੇ ਹੀ ਉਨ੍ਹਾਂ ਲੋਕਾਂ ਦੇ ਲਈ ਵੀ ਇਹ ਖ਼ਬਰ ਬੜੀ ਅਹਿਮ ਹੈ ਜੋ 18 ਦਸੰਬਰ ਨੂੰ ਰੇਲ ਦੁਬਾਰਾ ਸਫ਼ਰ ਕਰਨੇ ਜਾ ਰਹੇ ਹਨ ਨਹੀਂ ਤਾਂ ਉਨ੍ਹਾਂ ਨੂੰ ਇਸ ਦਿਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।