ਨਵੀਂ ਦਿੱਲੀ, 13 ਸਤੰਬਰ 2024 – ਪਿਛਲੇ 156 ਦਿਨਾਂ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਖਿਰਕਾਰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਰਿਆਣਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਦਾ ਜੇਲ੍ਹ ਤੋਂ ਬਾਹਰ ਆਉਣਾ ਆਮ ਆਦਮੀ ਪਾਰਟੀ ਲਈ ਸਿਆਸੀ ਤੌਰ ‘ਤੇ ਲਾਹੇਵੰਦ ਸਾਬਤ ਹੋ ਸਕਦਾ ਹੈ।
ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਅਦਾਲਤ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਨਿਯਮਾਂ ਮੁਤਾਬਕ ਕਰਾਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਸੀਬੀਆਈ ਨੇ 26 ਜੂਨ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ।
ਦਿੱਲੀ ਦੇ ਮੁੱਖ ਮੰਤਰੀ ਨੇ ਇਸ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। 5 ਸਤੰਬਰ ਨੂੰ ਪਿਛਲੀ ਸੁਣਵਾਈ ‘ਚ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਦੋ ਜਾਂਚ ਏਜੰਸੀਆਂ (ਈਡੀ ਅਤੇ ਸੀਬੀਆਈ) ਨੇ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਈਡੀ ਮਾਮਲੇ ਵਿੱਚ 12 ਜੁਲਾਈ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ। ਜੇਕਰ ਕੇਜਰੀਵਾਲ ਨੂੰ ਸੀਬੀਆਈ ਕੇਸ ਵਿੱਚ ਅੱਜ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆ ਜਾਣਗੇ।