ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ
ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖਿਆ ਹੈ। ਉਹਨਾਂ ਨੇ ਲਿਖੇ ਪੱਤਰ ਵਿੱਚ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਆਉਣਾ ਚਾਹੁੰਦੇ ਹਨ ਤਾਂ ਜੋ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਸਮੱਸਿਆਵਾਂ ਨੂੰ ਸੰਸਦ ਵਿੱਚ ਰੱਖ ਸਕੇ। ਜਿਸ ਲਈ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਆਉਣ ਦੀ ਇੱਛਾ ਜ਼ਾਹਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਚੇਅਰਮੈਨ ਬਿਰਲਾ ਨੂੰ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਅਤੇ ਉਨ੍ਹਾਂ ਦੀ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੀ ਮੰਗ ਕੀਤੀ ਹੈ।
ਜ਼ਿਕਰ ਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ 23 ਫਰਵਰੀ 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਪੁਲਿਸ ਨੇ 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਦੇ ਖਿਲਾਫ ਐੱਨ.ਐੱਸ.ਏ. ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ ਭੇਜ ਦਿੱਤਾ ਗਿਆ।