ਮਹਾਤਮਾ ਗਾਂਧੀ ਜਯੰਤੀ ਦੇ ਮੌਕੇ ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਤੋਂ ਸੰਸਦ ਮੈਂਬਰ ਅਤੇ ਅਦਾਕਾਰ ਕੰਗਨਾ ਰਣੌਤ ਨੇ ਗਾਂਧੀ ਜਯੰਤੀ ਮੌਕੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਪੰਜਾਬੀ ਵਾਸੀਆਂ ਲਈ ਦਿੱਤੇ ਬਿਆਨ ਤੋਂ ਵਿਵਾਦਾਂ ਵਿੱਚ ਘਿਰ ਦੀ ਨਜ਼ਰ ਆ ਰਹੀ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਸਾਡੇ ਅੱਗੇ-ਪਿੱਛੇ ਦੇ ਸੂਬਿਆਂ ਤੋਂ ਨਵੀਆਂ-ਨਵੀਆਂ ਚੀਜ਼ਾਂ ਇੱਥੇ ਆਉਣ ਲੱਗ ਜਾਂਦੀਆਂ ਹਨ। ਭਾਵੇਂ ਚਿੱਟਾ ਹੋਵੇ, ਭਾਵੇਂ ਕੁਝ ਵੀ ਹੋਵੇ, ਤੁਹਾਨੂੰ ਪਤਾ ਹੀ ਹੈ ਮੈਂ ਕਿਸ ਸੂਬੇ ਦੀ ਗੱਲ ਕਰ ਰਹੀ ਹਾਂ। ਇਨ੍ਹਾਂ ਦਾ ਸੁਭਾਅ ਬੜਾ ਗਰਮ ਹੁੰਦਾ ਹੈ ਤੇ ਬੜੇ ਹੁੱਲੜਬਾਜ਼ ਹੁੰਦੇ ਹਨ। ਇਹ ਨਸ਼ੇ ਕਰਦੇ ਨੇ, ਸ਼ਰਾਬਾਂ ਪੀਂਦੇ ਨੇ ਤੇ ਹੁੱਲੜਬਾਜ਼ੀ ਕਰਦੇ ਹਨ। ਮੇਰੀ ਹਿਮਾਚਲ ਦੇ ਬੱਚਿਆਂ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਦੇ ਪ੍ਰਭਾਅ ਵਿਚ ਨਾ ਆਉਣ। ਅਸੀਂ ਇਨ੍ਹਾਂ ਤੋਂ ਕੁਝ ਨਹੀਂ ਸਿਖਣਾ। ਇਨ੍ਹਾਂ ਨੇ ਸਾਡੀ ਜਵਾਨੀ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।
ਦੱਸ ਦਈਏ ਕਿ ਕੰਗਨਾ ਨੇ ਗਾਂਧੀ ਜਯੰਤੀ ਮੌਕੇ ਵੀ ਅਜਿਹਾ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੀ ਆਪਣੀ ਪਾਰਟੀ ਵਿਚੋਂ ਹੀ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਕੰਗਨਾ ਰਣੌਤ ਜੋ ਕਿ ਮੰਡੀ ਤੋਂ ਸੰਸਦ ਮੈਂਬਰ ਅਤੇ ਫਿਲਮ ਸਟਾਰ ਵੀ ਹੈ। ਉਨ੍ਹਾਂ ਨੇ ਗਾਂਧੀ ਬਾਰੇ ਬਿਆਨ ਦਿੱਤਾ ਹੈ। ਜੋ ਕਿ ਬਹੁਤ ਹੀ ਸ਼ਰਮਨਾਕ ਹੈ। ਗਰੇਵਾਲ ਨੇ ਕਿਹਾ ਕਿ ਕੰਗਨਾ ਮਹਾਤਮਾ ਗਾਂਧੀ ਨੂੰ ਪਸੰਦ ਨਹੀਂ ਕਰਦੀ ਸੀ।