ਜਲੰਧਰ, 7 ਅਗਸਤ : ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਸਖ਼ਤ ਸੁਰੱਖਿਆ ਹੇਠ ਅੱਜ ਜਲੰਧਰ ਦੇ ਸੰਵਿਧਾਨ ਚੌਂਕ ਦੇ ਨਜਦੀਕ ਅਦਾਲਤ ‘ਚ ਪੇਸ਼ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਲੰਬੇ ਸਮੇਂ ਤੱਕ ਚੱਲੀ ਬਹਿਸ ਤੋਂ ਬਾਅਦ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਕੇਸ ਲੜ ਰਹੇ ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਕਿਹਾ ਕਿ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਜਿਸ ਤੋਂ ਬਾਅਦ ਹੁਣ ਈਡੀ ਨੇ ਮੁੜ ਅਦਾਲਤ ਤੋਂ ਭਾਰਤ ਭੂਸ਼ਣ ਆਸ਼ੂ ਦਾ 5 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਦੱਸਿਆ ਕਿ ਈਡੀ ਦੀ ਟੀਮ ਨੇ ਭਾਰਤ ਭੂਸ਼ਣ ਆਸ਼ੂ ਦਾ 7 ਦਿਨ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੇ 5 ਦਿਨਾਂ ਦੇ ਰਿਮਾਂਡ ਦੇ ਹੁਕਮ ਜਾਰੀ ਕਰ ਦਿੱਤੇ ਹਨ।