ਜਲੰਧਰ, 12 ਅਗਸਤ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਦਸ ਦੇਈਏ ਕੀ ਕਾਂਗਰਸੀ ਨੇਤਾ ਆਸ਼ੂ ਨੂੰ ਈਡੀ ਨੇ 1 ਅਗਸਤ ਵੀਰਵਾਰ ਨੂੰ ਜਲੰਧਰ ‘ਚ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਈਡੀ ਦੇ ਅਧਿਕਾਰੀਆਂ ਨੇ 9 ਘੰਟੇ ਤੱਕ ਆਸ਼ੂ ਤੋਂ ਉਸ ਦੀ ਵਧੀ ਹੋਈ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।