Friday, February 13, 2026
spot_img

ਸਾਬਕਾ CM ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ਰਵੀ ਤਿਵਾੜੀ ‘ਤੇ ਵੱਡਾ ਐਕਸ਼ਨ, ਹੋਇਆ ਤਬਾਦਲਾ

Must read

ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ ਚੇਨਈ ਕਰ ਦਿੱਤਾ ਹੈ। ਉਹ ਉਹ ਹੀ ਆਈ.ਆਰ.ਐਸ. ਅਧਿਕਾਰੀ ਹਨ, ਜਿਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਸਨ। ਦੱਸ ਦੇਈਏ ਕਿ ਉਨ੍ਹਾਂ ਦੀ ਥਾਂ ’ਤੇ ਹੁਣ ਆਈ.ਆਰ.ਐਸ. ਦਿਨੇਸ਼ ਪਰਚੁਰੀ ਨੂੰ ਨਵਾਂ ਈ.ਡੀ. ਐਡੀਸ਼ਨਲ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਸੀ। ਭੁਪੇਸ਼ ਬਘੇਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। ਪਿਛਲੇ ਦਿਨੀਂ ਕੈਪਟਨ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਉਨ੍ਹਾਂ ਕਿਹਾ ਸੀ ਕਿ ਜੇਕਰ ਕੈਪਟਨ ਕਾਂਗਰਸ ਵਿਚ ਵਾਪਸ ਆਉਣਾ ਚਾਹੁੰਦੇ ਹਨ ਤਾਂ ਹਾਈਕਮਾਨ ਨਾਲ ਇਸ ‘ਤੇ ਚਰਚਾ ਕੀਤੀ ਜਾਵੇਗੀ। ਕੈਪਟਨ ਵੱਡੇ ਆਗੂ ਹਨ, ਇਸ ਵਿਚ ਕੋਈ ਸ਼ੱਕ ਨਹੀਂ ਹੈ ਤੇ ਜੇਕਰ ਉਹ ਵਾਪਸ ਆਉਣਾ ਚਾਹੁੰਦੇ ਹਨ ਤਾਂ ਹਾਈਕਮਾਨ ਵੱਲੋਂ ਇਸ ‘ਤੇ ਸੋਚਿਆ ਜਾ ਸਕਦਾ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਕੈਪਟਨ ਵੱਲੋਂ ਆਪਣੀ ਮੌਜੂਦਾ ਪਾਰਟੀ ‘ਤੇ ਵੀ ਸਵਾਲ ਚੁੱਕੇ ਗਏ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article