ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਇੱਕ ਹੋਰ ਫ਼ੈਸਲਾ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ‘ਆਪ’ ਸਰਕਾਰ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਾਤਮੀ ਬਿਗਲ ਵਜਾਉਣ ਦਾ ਫ਼ੈਸਲਾ ਕੀਤਾ ਸੀ, ਜਿਸਨੂੰ ਵਿਵਾਦ ਵੱਧਣ ਤੋਂ ਬਾਅਦ ਮਾਨ ਸਰਕਾਰ ਨੇ ਵਾਪਸ ਲੈ ਲਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਟਵੀਟ ਕਰ ਕੇ ਕਿਹਾ, “ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ‘ਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ੋਕਮਈ ਬਿਗਲ ਵਜਾਉਣ ਦੇ ਫੈਸਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਇਤਰਾਜ਼ ਪ੍ਰਗਟਾਇਆ ਸੀ।