Friday, April 24, 2026
spot_img

ਸਿਆਸਤ ‘ਚ ਵੱਡਾ ਭੁਚਾਲ : ਰਾਘਵ ਚੱਢਾ ਸਮੇਤ ਰਾਜ ਸਭਾ ਦੇ ਤਿੰਨ ਮੈਂਬਰ ਭਾਜਪਾ ‘ਚ ਹੋਏ ਸ਼ਾਮਿਲ

Must read

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਆਪਣੇ ਫੈਸਲੇ ਦਾ ਐਲਾਨ ਕੀਤਾ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਰਾਘਵ ਚੱਢਾ ਦੇ ਨਾਲ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵੀ ਸਨ। ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਭਾਜਪਾ ‘ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਰਾਘਵ ਚੱਢਾ ਨੇ ਕਿਹਾ ਕਿ ਪਾਰਟੀ ਦੇ ਦੋ-ਤਿਹਾਈ ਸੰਸਦ ਮੈਂਬਰ ਭਾਜਪਾ ਵਿੱਚ ਸ਼ਾਮਲ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਕ੍ਰਿਕਟਰ ਹਰਭਜਨ ਸਿੰਘ ਅਤੇ ਦਿੱਲੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ, ਰਾਜੇਂਦਰ ਗੁਪਤਾ, ਵਿਕਰਮ ਸਾਹਨੀ ‘ਆਪ’ ਰਾਜ ਸਭਾ ਮੈਂਬਰ, ਵੀ ਉਨ੍ਹਾਂ ਦੇ ਨਾਲ ਹਨ।

ਚੱਢਾ ਨੇ ਕਿਹਾ, “ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਵਿਅਕਤੀ ਹਾਂ। ਅਸੀਂ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।” ਉਨ੍ਹਾਂ ਕਿਹਾ, “ਆਪ, ਜਿਸਨੂੰ ਮੈਂ ਆਪਣੇ ਖੂਨ-ਪਸੀਨੇ ਨਾਲ ਪਾਲਿਆ ਅਤੇ ਆਪਣੀ ਜਵਾਨੀ ਦੇ 15 ਸਾਲ ਸਮਰਪਿਤ ਕੀਤੇ, ਹੁਣ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਭਟਕ ਗਈ ਹੈ। ਇਹ ਪਾਰਟੀ ਹੁਣ ਦੇਸ਼ ਦੇ ਹਿੱਤ ਲਈ ਨਹੀਂ, ਸਗੋਂ ਆਪਣੇ ਨਿੱਜੀ ਲਾਭ ਲਈ ਕੰਮ ਕਰਦੀ ਹੈ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article