ਅੱਜ ਲੁਧਿਆਣਾ ਦੇ ਫੋਕਲ ਪਾਇੰਟ ਸਥਿਤ ਆਮ ਆਦਮੀ ਕਲੀਨਿਕ ਦਾ ਸਿਵਲ ਸਰਜਨ ਡਾ ਪ੍ਰਦੀਪ ਕੁਮਾਰ ਮਹਿੰਦਰਾਂ ਨੇ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਅਤੇ ਮਰੀਜ਼ਾਂ ਤੋਂ ਸੇਵਾਵਾਂ ਬਾਰੇ ਫੀਡਬੈਕ ਵੀ ਲਿਆ।
ਸਿਵਲ ਸਰਜਨ ਨਾਲ ਗੱਲਬਾਤ ਕਰਦਿਆਂ ਮਰੀਜ਼ਾਂ ਨੇ ਸਟਾਫ ਦੇ ਵਿਵਹਾਰ ਅਤੇ ਮੁਫ਼ਤ ਦਵਾਈਆਂ ਤੇ ਟੈਸਟ ਦੀ ਉਪਲਬਧਤਾ ਪ੍ਰਤੀ ਸੰਤੁਸ਼ਟੀ ਜਤਾਈ। ਇਸ ਦੌਰੇ ਦੌਰਾਨ ਸਿਵਲ ਸਰਜਨ ਨੇ ਮਰੀਜ਼ ਕੇਂਦਰਤ ਸੇਵਾਵਾਂ ਦੇ ਮਹੱਤਵ ਨੂੰ ਜ਼ੋਰ ਦਿੱਤਾ ਅਤੇ ਸਟਾਫ ਨੂੰ ਕਿਸੇ ਵੀ ਤਰਾਂ ਦੀਆਂ ਕਮੀਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਦਵਾਈਆਂ ਦੇ ਸਟਾਕ ਅਤੇ ਰਿਕਾਰਡ਼ ਦੀ ਵੀ ਜਾਂਚ ਕੀਤੀ। ਸਿਵਲ ਸਰਜਨ ਨੇ ਕਲੀਨਿਕ ਸਟਾਫ ਨੂੰ ਸਫਾਈ ਅਤੇ ਸੇਵਾਵਾਂ ਨੂੰ ਕਾਇਮ ਰੱਖਣ ਲਈ ਵੀ ਪ੍ਰੇਰਿਤ ਕੀਤਾ।
ਦੌਰੇ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ, “ਆਮ ਆਦਮੀ ਕਲੀਨਿਕ ਹਰ ਨਾਗਰਿਕ ਨੂੰ ਸਮਾਨ ਅਤੇ ਮੁਫਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਸਮੀਖਿਆ ਅਤੇ ਸਥਾਨਕ ਲੋਕਾਂ ਤੋਂ ਮਿਲਦੇ ਸੁਝਾਵ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਬਹੁਤ ਮਹੱਤਵਪੂਰਨ ਹਨ।” ਉਨ੍ਹਾਂ ਨੇ ਯਕੀਨੀ ਬਣਾਇਆ ਕਿ ਜ਼ਰੂਰੀ ਦਵਾਈਆਂ ਅਤੇ ਸਮੱਗਰੀ ਦੀ ਸਪਲਾਈ ਲਗਾਤਾਰ ਜਾਰੀ ਹੈ ਅਤੇ ਰਿਕਾਰਡ ਵੀ ਸਹੀ ਤਰੀਕੇ ਨਾਲ ਮੇਨਟੇਨ ਕੀਤਾ ਜਾ ਰਿਹਾ ਹੈ।