Sunday, January 26, 2025
spot_img

ਸਿਵਲ ਹਸਪਤਾਲ ’ਚ ਡਿਊਟੀ ’ਤੇ ਤੈਨਾਤ ਡਾਕਟਰ ’ਤੇ ਇਲਾਜ ਕਰਵਾਉਣ ਆਏ ਲੋਕਾਂ ਨੇ ਕੀਤੀ ਹਮਲਾ ਕਰਨ ਦੀ ਕੋਸ਼ਿਸ਼

Must read

ਪੀੜਤ ਨੇ ਦੋਸ਼ ਲਾਇਆ ਕਿ ਡਾਕਟਰ ਨੇ ਜਾਣਬੁੱਝ ਕੇ ਪਹਿਲਾਂ ਦੂਜੀ ਧਿਰ ਦਾ ਕੀਤਾ ਇਲਾਜ

ਲੁਧਿਆਣਾ, 9 ਸਤੰਬਰ। ਜਿੱਥੇ ਇਕ ਪਾਸੇ ਡਾਕਟਰ ਆਪਣੀ ਸੁਰੱਖਿਆ ਨੂੰ ਲੈਕੇ ਹੜਤਾਲ ’ਤੇ ਹਨ, ਉਥੇ ਹੀ ਦੂਜੇ ਪਾਸੇ ਸਿਵਲ ਹਸਪਤਾਲ ’ਚ ਡਾਕਟਰ ਵੀ ਸੁਰੱਖਿਅਤ ਨਹੀਂ ਹਨ। ਪੁਲੀਸ ਸੁਰੱਖਿਆ ਹੋਣ ਦੇ ਬਾਵਜੂਦ ਐਤਵਾਰ ਦੀ ਦੇਰ ਰਾਤ ਨੂੰ ਕੁਝ ਲੋਕਾਂ ਨੇ ਡਿਊਟੀ ’ਤੇ ਮੌਜੂਦ ਡਾਕਟਰ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਡਾਕਟਰਾਂ ਨੂੰ ਅਪਣੀ ਜਾਨ ਬਚਾਉਣ ਲਈ ਵੱਖਰੇ ਕਮਰੇ ਵਿੱਚ ਜਾਣਾ ਪਿਆ। ਹੈਰਾਨੀ ਦੀ ਗੱਲ ਇਹ ਹੈ ਕਿ ਸਿਵਲ ਹਸਪਤਾਲ ਦੇ ਅੰਦਰ ਪੁਲੀਸ ਚੌਕੀ ਹੋਣ ਦੇ ਬਾਵਜੂਦ ਪੁਲੀਸ ਮੁਲਾਜ਼ਮ ਕਾਫੀ ਦੇਰ ਬਾਅਦ ਪੁੱਜੇ। ਜਿਸ ਤੋਂ ਬਾਅਦ ਉਕਤ ਹਮਲਾਵਰਾਂ ਨੇ ਪੁਲੀਸ ਨਾਲ ਵੀ ਬਹਿਸ ਕੀਤੀ, ਡਾਕਟਰਾਂ ਨੇ ਦੋਸ਼ ਲਗਾਇਆ ਕਿ ਜਦੋਂ ਪੀਸੀਆਰ ਕਰਮਚਾਰੀ ਉੱਥੇ ਪਹੁੰਚੇ ਤਾਂ ਉਨ੍ਹਾਂ ਹਮਲਾਵਰਾਂ ਨੂੰ ਕਾਬੂ ਕਰਨ ਦੀ ਬਜਾਏ ਉਨ੍ਹਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ। ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ। ਜਿਸ ਤੋਂ ਬਾਅਦ ਹਮਲਾਵਰ ਉਥੋਂ ਫ਼ਰਾਰ ਹੋ ਗਏ।
ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਸੁਨੀਤਾ ਅਗਰਵਾਲ ਨੇ ਦੱਸਿਆ ਕਿ ਜਦੋਂ ਉਹ ਡਿਊਟੀ ’ਤੇ ਸੀ ਤਾਂ ਬਸਤੀ ਜੋਧੇਵਾਲ ਇਲਾਕੇ ਵਿੱਚ ਦੋ ਗੁੱਟਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਦੋਵੇਂ ਧਿਰਾਂ ਐਮਐਲਆਰ ਕਟਵਾਉਣ ਲਈ ਸਿਵਲ ਹਸਪਤਾਲ ਪਹੁੰਚੀਆਂ। ਡਾਕਟਰਾਂ ਨੇ ਇੱਕ ਧਿਰ ਦੀ ਐਮਐਲਆਰ ਕੱਟ ਦਿੱਤੀ ਅਤੇ ਦੂਜੀ ਧਿਰ ਦੇ ਲੋਕਾਂ ਨੂੰ ਕਿਹਾ ਕਿ ਤੁਹਾਡੀਆਂ ਸੱਟਾਂ ਗੰਭੀਰ ਹਨ, ਪਹਿਲਾਂ ਇਲਾਜ ਕਰਵਾਓ ਫਿਰ ਐਮਐਲਆਰ ਕੱਟਿਆ ਜਾਵੇਗਾ, ਪਰ ਉਹ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਬਹਿਸ ਕਰਨ ਲੱਗ ਪਿਆ। ਜਦੋਂ ਅਸੀਂ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਤ ਕਾਬੂ ਤੋਂ ਬਾਹਰ ਹੋ ਗਏ ਤਾਂ ਡਾਕਟਰਾਂ ਨੂੰ ਇਕ ਕਮਰੇ ਵਿਚ ਬੰਦ ਕਰ ਦਿੱਤਾ ਗਿਆ। ਸੁਨੀਤਾ ਅਗਰਵਾਲ ਨੇ ਤੁਰੰਤ ਪੁਲੀਸ ਨੂੰ ਬੁਲਾਇਆ ਗਿਆ। ਚੌਕੀ ’ਤੇ ਤਾਇਨਾਤ ਮੁਲਾਜ਼ਮ ਜਦੋਂ ਉਥੇ ਪੁੱਜੇ ਤਾਂ ਹਮਲਾਵਰਾਂ ਨੇ ਪੁਲੀਸ ਨਾਲ ਵੀ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਡਾਕਟਰ ਨੇ ਦੋਸ਼ ਲਾਇਆ ਕਿ ਨੌਜਵਾਨ ਸ਼ਰਾਬ ਦੇ ਨਸ਼ੇ ਵਿੱਚ ਸੀ ਅਤੇ ਡਾਕਟਰਾਂ ਦੀ ਕੋਈ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਸੀ। ਉਨ੍ਹਾਂ ਨੂੰ ਵਾਰ-ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨੇ ਕਿਸੇ ਦੀ ਨਾ ਸੁਣੀ ਅਤੇ ਹਸਪਤਾਲ ਦੇ ਅੰਦਰ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ। ਗੱਲ ਇੱਥੇ ਹੀ ਨਹੀਂ ਰੁਕੀ, ਨੌਜਵਾਨਾਂ ਨੇ ਡਾਕਟਰ ਤੇ ਸਟਾਫ ’ਤੇ ਜਾਨਲੇਵਾ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ ਅਤੇ ਉਨ੍ਹਾਂ ਨੇ ਡਾਕਟਰਾਂ ’ਤੇ ਦੋਸ਼ ਵੀ ਲਗਾਇਆ ਕਿ ਪੈਸੇ ਲੈ ਕੇ ਜਾਣਬੁਝ ਕੇ ਕੱਟ ਮਾਰੇ ਹਨ ਅਤੇ ਉਹਨਾਂ ਦਾ ਗਲਤ ਪਰਚਾ ਬਣਾਇਆ ਹੈ। ਡਾ. ਸੁਨੀਤਾ ਅਗਰਵਾਲ ਨੇ ਦੱਸਿਆ ਕਿ ਜਦੋਂ ਮਾਮਲਾ ਜਿਆਦਾ ਵੱਧ ਗਿਆ ਤਾਂ ਪੁਲੀਸ ਨੂੰ ਮੌਕੇ ’ਤੇ ਬੁਲਾਇਆ ਗਿਆ। ਡਾ: ਸੁਨੀਤਾ ਨੇ ਦੋਸ਼ ਲਾਇਆ ਕਿ ਜੋ ਪੀ.ਸੀ.ਆਰ ਦੇ ਮੁਲਾਜ਼ਮਾਂ ਨੇ ਉਲਟਾ ਹਸਪਤਾਲ ਦੇ ਸਟਾਫ਼ ਨੂੰ ਹੀ ਨਸੀਹਤ ਦੇਣੀ ਸ਼ੁਰੂ ਕਰ ਦਿੱਤੀ। ਜਦੋਂ ਉਹਨਾਂ ਨੂੰ ਸਾਰਾ ਮਾਮਲਾ ਸਮਝਾਇਆ ਗਿਆ ਤਾਂ ਉਹ ਹਮਲਾਵਰਾਂ ਨੂੰ ਰੋਕਣ ਲਈ ਗਏ। ਡਾਕਟਰ ਸੁਨੀਤਾ ਅਗਰਵਾਲ ਨੇ ਦੱਸਿਆ ਕਿ ਰਾਤ ਨੂੰ ਮੇਰੇ ਨਾਲ ਇੱਕ ਡਾਕਟਰ ਕੰਮ ਕਰ ਰਿਹਾ ਹੈ, ਪਰ ਸਾਡੀ ਕੋਈ ਸੁਰੱਖਿਆ ਨਹੀਂ ਹੈ। 10 ਦੇ ਕਰੀਬ ਨੌਜਵਾਨ ਲੜਨ ਦੀ ਨੀਅਤ ਨਾਲ ਸਾਡੇ ਕਮਰੇ ਵਿੱਚ ਦਾਖ਼ਲ ਹੋਏ। ਪਰ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਕੀਤੇ ਗਏ। ਡਾਕਟਰਾਂ ਨੂੰ ਵੀ ਬਾਹਰ ਨਹੀਂ ਜਾਣ ਦਿੱਤਾ ਗਿਆ, ਡਾਕਟਰ ਨੇ ਦੋਸ਼ ਲਾਇਆ ਕਿ ਪੁਲੀਸ ਨੇ ਵੀ ਉਸ ਦੀ ਕੋਈ ਮਦਦ ਨਹੀਂ ਕੀਤੀ।

ਕੀ ਕਹਿੰਦੇ ਹਨ ਪੁਲੀਸ ਅਧਿਕਾਰੀ?
ਇਸ ਮਾਮਲੇ ਵਿੱਚ ਥਾਣਾ ਡਵੀਜ਼ਨ 2 ਦੇ ਐਸਐਚਓ ਇੰਸਪੈਕਟਰ ਗੁਰਜੀਤ ਸਿੰਘ ਨੇ ਕਿਹਾ ਕਿ ਡਾਕਟਰਾਂ ਵੱਲੋਂ ਲਾਏ ਦੋਸ਼ ਗਲਤ ਹਨ। ਉਨ੍ਹਾਂ ਦੱਸਿਆ ਕਿ ਝਗੜੇ ਦੀ ਸੂਚਨਾ ਮਿਲਦੇ ਹੀ ਪੁਲੀਸ ਤੁਰੰਤ ਉਥੇ ਪੁੱਜ ਗਈ। ਪੁਲੀਸ ਨੇ ਹੀ ਹਮਲਾਵਰਾਂ ਨੂੰ ਬਾਹਰ ਕੀਤਾ। ਮਾਮਲੇ ਦੀ ਜਾਂਚ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article