ਅੰਮ੍ਰਿਤਸਰ, 20 ਜੁਲਾਈ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਦੌਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਹੀ ਇੱਕ ਦੁਕਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਇੱਕ ਦੁਕਾਨਦਾਰ ਵਲੋਂ ਆਪਣੀ ਦੁਕਾਨ ਦੇ ਅੰਦਰ ਕਾਫੀ ਲੰਬੇ ਸਮੇਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਰੱਖੀਆਂ ਹੋਈਆਂ ਸਨ। ਉਸ ਦੀ ਕੋਈ ਸਾਂਭ ਸੰਭਾਲ ਵੀ ਨਹੀਂ ਸੀ ਕੀਤੀ ਜਾ ਰਹੀ ਸੀ। ਸਿੱਖ ਜਥੇਬੰਦੀਆਂ ਨੂੰ ਜਦੋਂ ਇਸ ਦੀ ਜਾਣਕਾਰੀ ਮਿਲੀ ਤੇ ਉਹ ਮੌਕੇ ਤੇ ਪੁਲਿਸ ਨੂੰ ਲੈਕੇ ਦੁਕਾਨ ਤੇ ਪਹੁੰਚੇ। ਜਦੋਂ ਉਨ੍ਹਾਂ ਦੁਕਾਨ ਦੇ ਅੰਦਰ ਜਾ ਕੇ ਜਾਂਚ ਕੀਤੀ ਅਤੇ ਉੱਥੇ ਬ੍ਰਿਧ ਅਵਸਥਾ ਦੇ ਵਿੱਚ ਅਤੇ ਘੱਟੇ ਨਾਲ ਭਰੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਪੋਥੀਆਂ ਅਤੇ ਹੋਰ ਵੀ ਕਈ ਪੋਥੀਆਂ ਮਿਲੀਆਂ। ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਵਲੋਂ ਪੁਲਿਸ ਨੂੰ ਇਸ ਦੀ ਦਰਖਾਸਤ ਦਿੱਤੀ ਗਈ ਤੇ ਦੁਕਾਨਦਾਰ ਦੇ ਉੱਪਰ ਸਭ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਨਜ਼ਦੀਕ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਫਤਰ ਦੇ ਬਿਲਕੁਲ ਹੀ ਨਜ਼ਦੀਕ ਜਗ੍ਹਾ ਦੇ ਉੱਪਰੋਂ ਇਹ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਜਿਸ ਦੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਵੀ ਧਿਆਨ ਦੇਣ ਦੀ ਜਰੂਰਤ ਹੈ।
ਪੁਲਿਸ ਨੇ ਦੱਸਿਆ ਕਿ ਸਾਨੂੰ ਦਰਖਾਸਤ ਮਿਲੇਗੀ ਹੈ। ਦਰਬਾਰ ਸਾਹਿਬ ਦੇ ਨਜ਼ਦੀਕ ਇੱਕ ਦੁਕਾਨ ਦੇ ਅੰਦਰ ਗੁਰੂ ਗ੍ਰੰਥ ਸਾਹਿਬ ਜੀ ਦੀ ਪੋਥੀਆਂ ਦੀ ਬੇਅਦਬੀ ਹੋ ਰਹੀ ਹੈ। ਜਿਸ ਤੋਂ ਬਾਅਦ ਅਸੀਂ ਮੌਕੇ ਤੇ ਪਹੁੰਚੇ ਹਾਂ ਤੇ ਦੁਕਾਨ ਦੇ ਮਾਲਕ ਨੂੰ ਬੁਲਾਇਆ ਤੇ ਅਤੇ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਦੁਕਾਨ ਦੇ ਅੰਦਰ ਬੜੀ ਮਰਿਆਦਾ ਨਾਲ ਗਏ ਅਤੇ ਚੈਕਿੰਗ ਕੀਤੀ ਅਤੇ ਉੱਥੇ ਵੱਡੀ ਗਿਣਤੀ ਵਿੱਚ ਬ੍ਰਿਧ ਅਵਸਥਾ ਦੇ ਵਿੱਚ ਅਤੇ ਘੱਟੇ ਨਾਲ ਭਰੇ ਹੋਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪੋਥੀਆਂ ਮਿਲੀਆਂ ਹਨ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਕਿੰਨੀਆਂ ਪੋਥੀਆਂ ਹਨ। ਉਸ ਦੀ ਗਿਣਤੀ ਕੀਤੀ ਜਾ ਰਹੀ ਹੈ। ਫਿਰ ਹਾਲ ਦੁਕਾਨਦਾਰ ਨੂੰ ਪੁਲਿਸ ਨੇ ਆਪਣੇ ਹਿਰਾਸਤ ‘ਚ ਲੈਕੇ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।