Saturday, May 18, 2024
spot_img

ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ : 25 ਮਈ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

Must read

ਚੰਡੀਗੜ੍ਹ : ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਗੁਰਦੁਆਰਾ ਹੇਮਕੁੰਟ ਸਾਹਿਬ 25 ਮਈ ਨੂੰ ਸੰਗਤਾਂ ਲਈ ਦਰਸ਼ਨਾਂ ਵਾਸਤੇ ਖੋਲ੍ਹਿਆ ਜਾਵੇਗਾ। ਗੁਰਦੁਆਰੇ ਦੇ ਸੇਵਾਦਾਰ ਗੋਵਿੰਦਘਾਟ ਤੋਂ ਅਸਥਾਨ ਦਾ ਮੁਆਇਨਾ ਕਰਕੇ ਵਾਪਸ ਪਰਤ ਆਏ ਹਨ। ਪਰ ਹੇਮਕੁੰਟ ਵਿੱਚ ਅਜੇ ਵੀ 15 ਫੁੱਟ ਦੇ ਕਰੀਬ ਬਰਫ਼ ਪਈ ਹੈ।

ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਭਾਰਤੀ ਫੌਜ ਦੇ ਜਵਾਨਾਂ ਅਤੇ ਗੁਰਦੁਆਰਾ ਸੇਵਾਦਾਰਾਂ ਦਾ ਦਲ ਗੁਰਦੁਆਰਾ ਹੇਮਕੁੰਟ ਸਾਹਿਬ ਪੁੱਜ ਗਿਆ ਹੈ, ਜਿਨ੍ਹਾਂ ਨੇ ਗੁਰਦੁਆਰੇ ਦੇ ਗੇਟ ਅੱਗੇ ਬਰਫ ਨੂੰ ਹਟਾਉਣ ਤੋਂ ਬਾਅਦ ਅਰਦਾਸ ਕਰਕੇ ਗੁਰਦੁਆਰੇ ਦੇ ਕਪਾਟ ਖੋਲੇ ਹਨ। 25 ਮਈ ਨੂੰ ਗੁਰਦੁਆਰੇ ਦੇ ਕਪਾਟ ਸੰਗਤ ਵਾਸਤੇ ਖੋਲ੍ਹੇ ਜਾਣਗੇ ਅਤੇ ਇਸ ਨਾਲ ਸਾਲਾਨਾ ਯਾਤਰਾ ਆਰੰਭ ਹੋ ਜਾਵੇਗੀ। ਭਾਰਤੀ ਫੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ 20 ਮਈ ਤੱਕ ਰਸਤਾ ਤਿਆਰ ਕਰਨ ਦਾ ਕੰਮ ਮੁਕੰਮਲ ਹੋ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article