ਅਰਵਿੰਦ ਕੇਜਰੀਵਾਲ ਨੂੰ ਹੁਣ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੇ ਉਸ ਨੂੰ ਰਾਊਜ਼ ਐਵੇਨਿਊ ਕੋਰਟ (ਟਰਾਇਲ ਕੋਰਟ) ਵਿੱਚ ਪੇਸ਼ ਕੀਤਾ ਸੀ, ਜਿੱਥੋਂ ਸੀਬੀਆਈ ਨੇ ਅਦਾਲਤ ਦੀ ਇਜਾਜ਼ਤ ਨਾਲ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੀਬੀਆਈ ਨੇ 25 ਜੂਨ ਨੂੰ ਰਾਤ 9 ਵਜੇ ਤਿਹਾੜ ਜਾ ਕੇ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ।
ਖਾਸ ਗੱਲ ਇਹ ਹੈ ਕਿ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਪਹਿਲਾਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਸੀਬੀਆਈ ਕੇਜਰੀਵਾਲ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਸਕਦੀ ਹੈ। ਇਸ ਦਾ ਮਤਲਬ ਹੈ ਕਿ ਜੇਕਰ ਸੁਪਰੀਮ ਕੋਰਟ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਮਾਨਤ ਦੇ ਦਿੰਦੀ ਹੈ ਤਾਂ ਵੀ ਕੇਜਰੀਵਾਲ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।